ਚੰਡੀਗੜ੍ਹ (ਅੰਕੁਰ) : ਅੰਮ੍ਰਿਤਸਰ ਨਗਰ ਨਿਗਮ 'ਚ 'ਆਮ ਆਦਮੀ ਪਾਰਟੀ' ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ’ਚ ਸ਼ਾਮਲ ਹੋ ਗਏ ਹਨ। ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਪਾਰਟੀ ਵਿੱਚ ਸ਼ਾਮਲ ਹੋਏ।
ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ 'ਆਮ ਆਦਮੀ ਪਾਰਟੀ' ’ਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਦੇ ਫ਼ਰਸ਼ ਹੇਠੋਂ ਮਿਲਿਆ ਹੋਸ਼ ਉਡਾਉਣ ਵਾਲਾ ਸਾਮਾਨ ! ਪਹਿਲੀ ਵਾਰ ਹੋਈ ਇੰਨੀ ਵੱਡੀ ਰਿਕਵਰੀ
ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਤੇ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ’ਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ 'ਤੇ ਪਾਰਟੀ ’ਚ ਸ਼ਾਮਲ ਕਰਦਿਆਂ ‘ਆਪ’ ’ਚ ਸਵਾਗਤ ਕੀਤਾ।
ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ 'ਆਮ ਆਦਮੀ ਪਾਰਟੀ' ਦੀਆਂ ਲੋਕ ਪੱਖੀ ਨੀਤੀਆਂ ਤੇ ਪੰਜਾਬ ’ਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ’ਚ ਹਰ ਇਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ 'ਆਮ ਆਦਮੀ ਪਾਰਟੀ' ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਬਲਜਿੰਦਰ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਅਜੀਤ ਸਿੰਘ ਬਿੱਟੂ ਤੇ ਅਮੀਰ ਸਿੰਘ ਘੁੱਲੀ ਵੀ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਲਈ ਅਗਲੇ 24 ਘੰਟੇ ਬੇਹੱਦ ਅਹਿਮ, ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
NEXT STORY