ਅੰਮ੍ਰਿਤਸਰ (ਛੀਨਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ’ਚੋਂ ਨਸ਼ਿਆਂ ਨੂੰ ਮੁੱਢੋਂ ਉਖਾੜ ਸੁੱਟਣ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ ਹੁਣ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ। ਇਹ ਵਿਚਾਰ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਅੱਜ ਲੋਕਾਂ ਦੀਆਂ ਮੰਗਾਂ 'ਤੇ ਮੁਸ਼ਕਿਲਾਂ ਸੁਣਨ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਚ ਜ਼ਹਿਰ ਘੋਲ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਲੱਖਾਂ, ਕਰੋੜਾਂ ਰੁਪਏ ਦੀਆਂ ਜਾਇਦਾਦਾ ਵੀ ਸਰਕਾਰ ਵਲੋਂ ਸੀਲ ਤੇ ਢਹਿ ਢੇਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਾੜੇ ਅਨਸਰਾਂ ਨੂੰ ਨਸ਼ਿਆਂ ਖ਼ਿਲਾਫ਼ ਸਰਕਾਰ ਦੇ ਚਟਾਨ ਜਿਹੇ ਮਜ਼ਬੂਤ ਇਰਾਦੇ ਬਾਰੇ ਚੰਗੀ ਤਰ੍ਹਾਂ ਨਾਲ ਗਿਆਨ ਹੋ ਸਕੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ
ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਤਾੜਨਾ ਕਰਦਿਆਂ ਆਖਿਆ ਕਿ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਸ ਅਧਿਕਾਰੀ ਤੇ ਮੁਲਾਜ਼ਮ ਵੀ ਬਖਸ਼ੇ ਨਹੀਂ ਜਾਣਗੇਂ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਫਾਰਗ ਕਰਨ ਸਮੇਤ ਪੁਲਸ ਕੇਸ ਵੀ ਦਰਜ ਕੀਤੇ ਜਾਣਗੇਂ। ਉਨ੍ਹਾਂ ਕਿਹਾ ਕਿ ਪਿਛਲੀਆਂ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੀ ਸਰਪ੍ਰਸਤੀ ’ਚ ਨਸ਼ਿਆਂ ਨੇ ਪੰਜਾਬ ਅੰਦਰ ਪੈਰ ਪਸਾਰ ਕੇ ਵੱਡੀ ਤਬਾਹੀ ਮਚਾਈ ਹੈ ਪਰ ਹੁਣ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਸਰਗਰਮੀ ਨਾਲ ਅਰੰਭ ਕੀਤੀ ਗਈ ਇਸ ਮੁਹਿੰਮ ਨੂੰ ਨਸ਼ਿਆਂ ਦੇ ਖਾਤਮੇ ਨਾਲ ਹੀ ਠੱਲ੍ਹ ਪਵੇਗੀ। ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ- ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ : ਕੈਬਨਿਟ ਮੰਤਰੀ ਸੌਂਦ
NEXT STORY