ਜਲੰਧਰ (ਮਹੇਸ਼) - ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ‘ਪੰਜਾਬ ਕੇਸਰੀ’ ਗਰੁੱਪ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ‘ਆਪ’ ਸਰਕਾਰ ਦੀ ਇਸ ਕਾਰਵਾਈ ਨੂੰ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ ਦੱਸਿਆ।
ਕਰੀਮਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਦੋਂ ਤੋਂ ਸੂਬੇ ’ਚ ਸਰਕਾਰ ਬਣੀ ਹੈ, ਉਦੋਂ ਤੋਂ ਇਸ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਸਰਕਾਰ ਵੱਲੋਂ ਆਮ ਲੋਕਾਂ, ਵਿਰੋਧੀ ਧਿਰਾਂ ਦੇ ਨਾਲ-ਨਾਲ ਮੀਡੀਆ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਦੇ ਲਈ ਸ਼ਰੇਆਮ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ ਗਰੁੱਪ’ ਹਮੇਸ਼ਾ ਨਿਰਪੱਖ ਹੋ ਕੇ ਲੋਕਾਂ ਦੇ ਮੁੱਦਿਆਂ ਨੂੰ ਚੁੱਕਦਾ ਰਿਹਾ ਹੈ। ‘ਆਪ’ ਸਰਕਾਰ ਵੱਲੋਂ ਗੈਰ-ਸੰਵਿਧਾਨਕ ਢੰਗ ਨਾਲ ‘ਪੰਜਾਬ ਕੇਸਰੀ’ ਗਰੁੱਪ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਬਹੁਜਨ ਸਮਾਜ ਪਾਰਟੀ ‘ਆਪ’ ਸਰਕਾਰ ਦੀ ਇਸ ਦਮਨਕਾਰੀ ਨੀਤੀ ਦਾ ਡਟ ਕੇ ਵਿਰੋਧ ਕਰਦੀ ਹੈ।
‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
NEXT STORY