ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਗਨੀਪਥ ਯੋਜਨਾ ’ਤੇ ‘ਆਪ’ ਸਰਕਾਰ ਦੇ ਵਿਧਾਨ ਸਭਾ ਮਤੇ ਨੂੰ ਗ਼ੈਰ-ਸੰਵਿਧਾਨਕ ਅਤੇ ਰਾਸ਼ਟਰ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ’ਚ ਦੇਸ਼ ਸੁਰੱਖਿਅਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਰੇ ’ਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ ; ਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਮੈਂਬਰ ਗ੍ਰਿਫ਼ਤਾਰ, ਪੁਲਸ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ
ਉਹ ਇਸ ਤਰ੍ਹਾਂ ਕਰਕੇ ਦੇਸ਼ ਦੀ ਸੁਰੱਖਿਆ ਲਈ ਇਕ ਗੰਭੀਰ ਚੁਣੌਤੀ ਪੇਸ਼ ਕਰ ਰਹੇ ਹਨ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਸਸਤੀ ਲੋਕਪ੍ਰਿਯਤਾ ਹਾਸਿਲ ਕਰਨ ਲਈ ਕਰ ਰਹੀ ਹੈ। ਮਾਨ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਨੌਜਵਾਨਾਂ ’ਚ ਅਗਨੀਵੀਰ ਬਣਨ ਲਈ ਕਾਫੀ ਉਤਸ਼ਾਹ ਹੈ। ਲੱਖਾਂ ਨੌਜਵਾਨਾਂ ਨੇ ਏਅਰ ਫੋਰਸ ਮੇਕਇਨ ਭਰਤੀ ਹੋਣ ਲਈ ਅਰਜ਼ੀਆਂ ਭਰੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਵੱਲੋਂ ਅਜਿਹਾ ਮਤਾ ਪਾਸ ਕਰਨ ਨਾਲ ਰਾਸ਼ਟਰ ਦੀ ਅਖੰਡਤਾ ਲਈ ਇਕ ਵੱਡਾ ਖ਼ਤਰਾ ਪੈਦਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇਕ ਵਾਰ ਫਿਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਸ ਰਿਮਾਂਡ 'ਤੇ
NEXT STORY