ਨਵੀਂ ਦਿੱਲੀ (ਕਮਲ ਕਾਂਸਲ) : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਰਾਜਪਾਲ ਨੇ ਸਰਕਾਰ ਨੂੰ ਬਜਟ ਸੈਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਸੀ, ਜਿਸ ਦੇ ਖ਼ਿਲਾਫ਼ ਸੀ. ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟੀਸ਼ਨ ਦਾਇਰ ਕੀਤੀ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਦਾ ਟਵੀਟ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਕੀਤਾ ਗ੍ਰਿਫ਼ਤਾਰ
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ-ਦਿੱਲੀ ’ਚ ਬਹੁਮਤ ਹੋਣ ਦੇ ਬਾਵਜੂਦ ਮੇਅਰ ਤੇ ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ’ਚ ਜਾਓ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਵੀ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ। ਲੋਕਤੰਤਰ ਦੀ ਤਲਾਸ਼ ਜਾਰੀ ਹੈ।
ਗੈਂਗਵਾਰ ’ਚ ਮਨਮੋਹਨ ਮੋਹਨੇ ਦੀ ਮੌਤ ਮਗਰੋਂ ਪਿੰਡ ਰੱਲੀ ’ਚ ਛਾਇਆ ਸੰਨਾਟਾ
NEXT STORY