ਲੁਧਿਆਣਾ (ਹਿਤੇਸ਼) : ਪੰਜਾਬ 'ਚ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲ ਐਤਵਾਰ ਨੂੰ ਪੂਰੇ ਹੋਣ ਜਾ ਰਹੇ ਹਨ। ਇਸ ਉਦੇਸ 'ਚ ਕੋਈ ਵੱਡਾ ਪ੍ਰੋਗਰਾਮ ਦਾ ਆਯੋਜਨ ਕਰਨ ਤੋਂ ਆਮ ਆਦਮੀ ਪਾਰਟੀ ਪਰਹੇਜ਼ ਹੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨਗੇ। ਇਸ ਦੇ ਇਲਾਵਾ ਉਹ ਦੋਵੇਂ ਅੰਮ੍ਰਿਤਸਰ 'ਚ ਪੁੱਜ ਕੇ ਦੁਰਗਿਆਣਾ ਮੰਦਰ ਦੇ ਨਾਲ ਵਾਲਮੀਕਿ ਤੀਰਥ ਵਿਖੇ ਨਤਮਸਤਕ ਵੀ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਇਸ ਦੌਰਾਨ ਪੰਜਾਬ ਦੇ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਨਾਲ ਮੌਜੂਦ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਤੋਂ ਪਹਿਲਾ ਕੇਜਰੀਵਾਲ ਕਈ ਦਿਨਾਂ ਤੱਕ ਇਕਾਂਤਵਾਸ 'ਚ ਰਹਿਣ ਦੇ ਬਾਅਦ ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਮੈਡੀਟੇਸ਼ਨ ਸੈਂਟਰ ਤੋਂ ਨਿਕਲ ਗਏ ਹਨ, ਜਿਨ੍ਹਾਂ ਦਾ ਹਲਕਾ ਵੈਸਟ ਵਿਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ 18 ਮਾਰਚ ਨੂੰ ਲੁਧਿਆਣਾ 'ਚ ਮੁੱਖ ਮੰਤਰੀ ਮਾਨ ਦੇ ਨਾਲ ਰੈਲੀ ਕਰਨ ਦਾ ਪ੍ਰੋਗਰਾਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਜਰਿਆਂ 'ਚ ਕੈਦ ਕੁੱਤਿਆਂ ’ਤੇ ਕਹਿਰ ਬਣ ਕੇ ਵਰ੍ਹੀ ਸ਼ਾਰਟ ਸਰਕਟ ਕਾਰਨ ਲੱਗੀ ਅੱਗ, 8 ਕੁੱਤੇ ਝੁਲਸ ਕੇ ਮਰੇ
NEXT STORY