ਬਟਾਲਾ (ਮਠਾਰੂ) : ਸੂਬੇ ਅੰਦਰ ਅਮਨ ਸ਼ਾਂਤੀ ਨੂੰ ਕਾਇਮ ਕਰਨ ਲਈ ‘ਆਪ’ ਸਰਕਾਰ ਬੁਰੀ ਤਰ੍ਹਾਂ ਦੇ ਨਾਲ ਫੇਲ ਸਾਬਤ ਹੋ ਰਹੀ ਹੈ, ਕਿਉਂਕਿ ਜਿਸ ਢੰਗ ਦੇ ਨਾਲ ਸੂਬੇ ਦੇ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਜਾ ਰਿਹਾ ਹੈ, ਉਸ ਨਾਲ ਜਿਥੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਰਾ ਪੈਦਾ ਹੋ ਗਿਆ ਹੈ, ਉਥੇ ਨਾਲ ਹੀ ਅਮਨ ਕਾਨੂੰਨ ਦੀ ਸਥਿਤੀ ਦਾ ਵੀ ਮਾੜਾ ਹਾਲ ਹੋ ਗਿਆ ਹੈ। ਇਨਾ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਬਟਾਲਾ ਦੇ ਮੇਅਰ ਸੁੱਖਦੀਪ ਸਿੰਘ ਸੁੱਖ ਤੇਜਾ, ਸਿਟੀ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਤੇ ਕੌਂਸਲਰ ਸੰਜੀਵ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਗੋਤਮ ਗੁੱਡੂ ਸੇਠ, ਰਾਜਾ ਗੁਰਬਖਸ਼ ਸਿੰਘ ਤੇ ਹੋਰ ਵੀ ਆਗੂ ਹਾਜ਼ਰ ਸਨ। ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਮੁੜ ਤੋਂ ਸੂਬੇ ਨੂੰ ਅੱਗ ਦੀ ਭੱਠੀ ’ਚ ਸੁੱਟਣਾ ਚਾਹੁੰਦੀਆਂ ਹਨ ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਲੈ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ : ਹਰਪਾਲ ਚੀਮਾ
ਜਿਸ ਕਰਕੇ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਵਿਚ ਬੁਰੀ ਤਰ੍ਹਾਂ ਦੇ ਨਾਲ ਫੇਲ ਸਾਬਤ ਹੋ ਰਹੀ ਹੈ, ਕਿਉਂਕਿ ਸੂਬੇ ਅੰਦਰ ਸਰਕਾਰ ਅਤੇ ਕਾਨੂੰਨ ਨਾਮ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ, ਜਿਸ ਕਰਕੇ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ ਹੋਏ ਦਿਖਾਈ ਦੇ ਰਹੇ ਹਨ। ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਸਮਝਦਾਰੀ ਅਤੇ ਸੰਜਮ ਤੋਂ ਕੰਮ ਲੈਣਾ ਪਵੇਗਾ, ਕਿਉਂਕਿ ਸੋਚੀ ਸਮਝੀ ਡੂੰਘੀ ਸਾਜਿਸ਼ ਦੇ ਅਧੀਨ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਲਈ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਸਾਨੂੰ ਇੱਕਜੁੱਟ ਹੋ ਕੇ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਪ੍ਰੋ. ਸਰਚਾਂਦ ਸਿੰਘ ਵਲੋਂ ਜਥੇਦਾਰ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ 'ਫ਼ਖ਼ਰ ਏ ਕੌਮ' ਦਾ ਰੁਤਬਾ ਵਾਪਸ ਲੈਣ ਦੀ ਅਪੀਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਚੰਗੀ ਖ਼ਬਰ ; ਲੀਬੀਆ ’ਚ ਫਸੇ 8 ਭਾਰਤੀ ਨੌਜਵਾਨਾਂ ਦੀ ਜਲਦ ਹੋਵੇਗੀ ਘਰ ਵਾਪਸੀ
NEXT STORY