ਜਲੰਧਰ (ਧਵਨ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਜੂਨ ਯਾਨੀ ਅੱਜ ਚੰਡੀਗੜ੍ਹ ’ਚ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਸੈਸ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕਈ ਮੰਤਰੀ ਤੇ ਵਿਧਾਇਕ ਚੰਡੀਗੜ੍ਹ ਪਹੁੰਚ ਚੁੱਕੇ ਹਨ। 24 ਜੂਨ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਤੋਂ ਬਾਅਦ ਰਾਜਪਾਲ ਦਾ ਭਾਸ਼ਣ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਸ਼ੁੱਕਰਵਾਰ ਨੂੰ ਵਿਧਾਨਸਭਾ ਸੈਸ਼ਨ ਵਿਚ ਸਵੇਰੇ 11 ਵਜੇ ਮਰਹੂਮ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਰਾਜਪਾਲ ਦਾ ਭਾਸ਼ਣ ਹੋਵੇਗਾ। ਇਹ ਦੌਰਾਨ ਮਰਹੂਮ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਸਮੇਤ 11 ਮਰਹੂਮ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸ਼ਰਧਾਂਜਲੀ ਤੋਂ ਬਾਅਦ ਦੁਪਹਿਰ 2 ਵਜੇ ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ 2022-23 ਦਾ ਬਜਟ ਪੇਸ਼ ਕਰਨਗੇ ਅਤੇ ਉਸ ਤੋਂ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ ਬਾਅਦ ’ਚ ਬਜਟ ’ਤੇ ਚਰਚਾ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ 2022-23 ਦਾ ਬਜਟ ਪੇਸ਼ ਕਰਨਗੇ ਅਤੇ ਉਸ ਤੋਂ ਬਾਅਦ ਬਜਟ ’ਤੇ ਚਰਚਾ ਹੋਵੇਗੀ। ਬਜਟ ਸੈਸ਼ਨ 30 ਜੂਨ ਤਕ ਚੱਲੇਗਾ। ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਪੇਪਰਲੈੱਸ ਬਜਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬਜਟ ਵਿਚ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਵਿਸ਼ੇਸ਼ ਜ਼ੋਰ ਦਿੱਤੇ ਜਾਣ ਦੀ ਸੰਭਾਵਨਾ ਹੈ ਅਤੇ ਜਿਸ ਤਰ੍ਹਾਂ ਦਿੱਲੀ ’ਚ ਮੁਹੱਲਾ ਕਲੀਨਿਕ ਤੇ ਸਿੱਖਿਆ ਕੇਂਦਰ ਖੋਲ੍ਹੇ ਗਏ ਹਨ, ਉਸ ਦੀ ਝਲਕ ਪੰਜਾਬ ਦੇ ਬਜਟ ਵਿਚ ਦੇਖੀ ਜਾ ਸਕਦੀ ਹੈ। ਭਗਵੰਤ ਮਾਨ ਸਰਕਾਰ ਨੂੰ ਵਿਰਾਸਤ ’ਚ ਖ਼ਾਲੀ ਖ਼ਜ਼ਾਨਾ ਮਿਲਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਆਰਥਿਕ ਸਥਿਤੀ ਨੂੰ ਲੀਹ ’ਤੇ ਲਿਆਉਣ ਲਈ ਕੀ-ਕੀ ਕਦਮ ਚੁੱਕਦੀ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਿੱਧੂ ਮੂਸੇਵਾਲਾ ਦੇ ਗੀਤ 'SYL' ਨੂੰ ਲੈ ਕੇ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਹੀਆਂ ਇਹ ਗੱਲਾਂ
NEXT STORY