ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਮੀਡੀਆ ਦੀ ਆਜ਼ਾਦੀ ਨੂੰ ਖ਼ਤਮ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਬਾਜਵਾ ਨੇ ਕਿਹਾ ਕਿ ਜਿਸ ਪਾਰਟੀ ਦਾ ਜਨਮ ਹੀ ਮੀਡੀਆ ਦੇ ਸਹਿਯੋਗ ਨਾਲ ਹੋਇਆ ਸੀ, ਉਹ ਅੱਜ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ।
ਬਾਜਵਾ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ 'ਲੋਕ ਆਵਾਜ਼' ਨੂੰ ਬਲਾਕ ਕੀਤਾ ਗਿਆ ਅਤੇ ਹੁਣ 'ਟਾਕ ਵਿਦ ਰਤਨ' ਦੀ ਆਵਾਜ਼ ਨੂੰ ਵੀ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਪਾਰਟੀ ਸੱਤਾ ਤੋਂ ਬਾਹਰ ਸੀ, ਉਦੋਂ ਪ੍ਰਗਟਾਵੇ ਦੀ ਆਜ਼ਾਦੀ ਦਾ ਪ੍ਰਚਾਰ ਕਰਦੀ ਸੀ, ਪਰ ਹੁਣ ਸੱਤਾ ਵਿੱਚ ਆਉਂਦਿਆਂ ਹੀ ਇਹ ਸਵਾਲਾਂ ਤੋਂ ਡਰਨ ਲੱਗ ਪਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਅਤੇ ਵਿਰੋਧੀ ਸੁਰਾਂ ਨੂੰ ਚੁੱਪ ਕਰਵਾ ਕੇ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਨਹੀਂ ਛੁਪਾ ਸਕਦੀ। ਬਾਜਵਾ ਅਨੁਸਾਰ, ਅਜਿਹੀਆਂ ਕਾਰਵਾਈਆਂ ਸਿਰਫ ਸੱਤਾ ਵਿੱਚ ਬੈਠੇ ਲੋਕਾਂ ਦੀ ਅਸੁਰੱਖਿਆ ਦੀ ਭਾਵਨਾ ਨੂੰ ਜਗ-ਜ਼ਾਹਰ ਕਰਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਬਕਾ ਮੁੱਖ ਸਕੱਤਰ ਦੀਆਂ ਵਧੀਆਂ ਮੁਸ਼ਕਲਾਂ, ਕੇਂਦਰ ਵੱਲੋਂ ਭ੍ਰਿਸ਼ਟਾਚਾਰ ਮਾਮਲੇ 'ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ
NEXT STORY