ਜਲੰਧਰ, (ਗੁਲਸ਼ਨ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਤਾਕਤ ਦੀ ਨਾਜਾਇਜ਼ ਵਰਤੋਂ ਕਰ ਰਹੀ ਹੈ। ‘ਪੰਜਾਬ ਕੇਸਰੀ’ ਗਰੁੱਪ ਦੇ ਹੋਟਲ ’ਤੇ ਕੀਤੀ ਜਾ ਰਹੀ ਕਾਰਵਾਈ ਇਸ ਦੀ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਮੀਡੀਆ ਦੀ ਆਵਾਜ਼ ਦਬਾਉਣ ਲਈ ਸਰਕਾਰ ਧੱਕੇਸ਼ਾਹੀ ’ਤੇ ਉਤਰ ਆਈ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਜੋ ਲੋਕ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਗੁੰਡਾਗਰਦੀ ਕੀਤੀ ਜਾ ਰਹੀ ਹੈ। ਰਿੰਕੂ ਨੇ ਕਿਹਾ ਕਿ ਅਫ਼ਸਰ ਮਜਬੂਰ ਹਨ ਅਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ ਪਰ ਇਸ ਤਰ੍ਹਾਂ ਦੇ ਕਾਰਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ’ ਗਰੁੱਪ ਦੇ ਹੋਟਲ ’ਤੇ ਹੋਈ ਇਸ ਕਾਰਵਾਈ ਨੇ ਪੰਜਾਬ ਦੀ ਜਨਤਾ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਇਸ ਦਾ ਖਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।
ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
NEXT STORY