ਚੰਡੀਗੜ੍ਹ (ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੂਬੇ 'ਚ ਡਾਕਟਰਾਂ ਨਾਲ ਦੁਰਵਿਵਹਾਰ, ਜਿਸ ਤੋਂ ਬਾਅਦ ਉਨ੍ਹਾਂ 'ਚੋਂ ਕਈਆਂ ਨੇ ਅਸਤੀਫ਼ਾ ਦੇ ਦਿੱਤਾ ਹੈ, ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ 'ਆਪ' ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਤੋਂ 13 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ, ਇਸ ਤੋਂ ਸੰਕੇਤ ਮਿਲਦਾ ਹੈ ਕਿ ਡਾਕਟਰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ 'ਚ ਸਹਿਜ ਮਹਿਸੂਸ ਨਹੀਂ ਕਰ ਰਹੇ ਸਨ।
ਇਹ ਵੀ ਪੜ੍ਹੋ : 'ਯੰਗ ਇੰਡੀਅਨ' ਦਾ ਦਫ਼ਤਰ ਸੀਲ, ਕਾਂਗਰਸ ਨੇ ਕਿਹਾ- ਸੱਚ ਦੀ ਆਵਾਜ਼ ਪੁਲਸ ਦੇ ਪਹਿਰੇਦਾਰਾਂ ਤੋਂ ਨਹੀਂ ਡਰੇਗੀ
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਦੀਆਂ ਸਿਹਤ ਸੇਵਾਵਾਂ ਦੀ ਉਚਿਤ ਦੇਖਭਾਲ ਨਹੀਂ ਕਰ ਰਹੀ, ਜਿਵੇਂ ਕਿ ਵੀ.ਸੀ. ਡਾ. ਰਾਜ ਬਹਾਦਰ ਨਾਲ ਕੀਤੇ ਗਏ ਗੈਰ-ਮਨੁੱਖੀ ਅਪਮਾਨ ਤੋਂ ਸੰਕੇਤ ਮਿਲਦਾ ਹੈ, ਜਿਨ੍ਹਾਂ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ। ਚੁੱਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਅਸਤੀਫ਼ੇ ’ਤੇ ਤਤਕਾਲ ਫ਼ੈਸਲਾ ਲੈਣ ਤਾਂ ਕਿ ਵੱਡੇ ਪੈਮਾਨੇ ’ਤੇ ਡਾਕਟਰ ਨਿਰਾਸ਼ ਤੇ ਆਤਮ-ਸਨਮਾਨ 'ਚ ਡੁੱਬੇ ਹੋਏ ਮਹਿਸੂਸ ਨਾ ਕਰਨ।
ਇਹ ਵੀ ਪੜ੍ਹੋ : ਡਾਕਟਰਾਂ ਨੂੰ ਦੋਸ਼ੀ ਠਹਿਰਾ ਰਹੇ ਸਿਹਤ ਮੰਤਰੀ ਦੀਆਂ ਅੱਖਾਂ ਖੋਲ੍ਹਣ ਵਾਲਾ ਹੈ PGI ਦਾ ਫ਼ੈਸਲਾ : ਪ੍ਰਤਾਪ ਬਾਜਵਾ
ਚੁੱਘ ਨੇ ਕਿਹਾ ਕਿ ਸਿਵਲ ਹਸਪਤਾਲਾਂ 'ਚ ਦਵਾਈਆਂ ਦੀ ਭਾਰੀ ਕਮੀ ਹੈ, ਜਿਸ ਤੋਂ ਬਾਅਦ ਗਰੀਬ ਮਰੀਜ਼ਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ ਵਿੱਚ ਮੁਸ਼ਕਿਲ ਹੋ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਦਵਾਈਆਂ ਦੀਆਂ ਦੁਕਾਨਾਂ ਤੇ ਸਿਵਲ ਹਸਪਤਾਲਾਂ 'ਚ ਬੁਨਿਆਦ ਢਾਂਚੇ ਨੂੰ ਸੁਧਾਰਨ ਦੀ ਲੋੜ ਹੈ, ਜਿਸ ਲਈ ਰਾਜ ਸਰਕਾਰ ਨੇ ਹੁਣ ਤੱਕ ਕੋਈ ਯਤਨ ਨਹੀਂ ਕੀਤਾ। ਚੁੱਘ ਨੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ 'ਚ ਹੋਈ ਘਟਨਾ ਦੀ ਨਿੰਦਾ ਕਰਦਿਆਂ ਡਾ. ਰਾਜ ਬਹਾਦਰ ਨੂੰ ਹੰਝੂਆਂ ਨਾਲ ਅਪਮਾਨਿਤ ਕੀਤੇ ਜਾਣ 'ਤੇ ਮੁੱਖ ਮੰਤਰੀ ਨੂੰ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਕਿ ਸੂਬੇ ਭਰ ਦੇ ਡਾਕਟਰਾਂ ਦਾ ਵਿਸ਼ਵਾਸ ਬਹਾਲ ਕੀਤਾ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
'ਆਪ' ਨੇ ਡਿਫਾਲਟਰ ਕਾਰਪੋਰੇਟ ਫਰਮਾਂ ਦੇ ਬੈਂਕ ਕਰਜ਼ੇ ਮੁਆਫ ਕਰਨ ਲਈ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ
NEXT STORY