ਚੰਡੀਗੜ੍ਹ (ਬਿਊਰੋ) : ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ। ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲੱਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲੱਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲੱਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ : ਨਕੋਦਰ ’ਚ ਵਾਪਰੀ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਕੱਪੜਾ ਵਪਾਰੀ ਨੂੰ ਉਤਾਰਿਆ ਮੌਤ ਦੇ ਘਾਟ
ਮੌਜੂਦਾ ਸਾਲ ਦੌਰਾਨ ਕੁਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜ਼ਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ. ਐੱਚ. ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਜਾਂਚ ਕਰਨ ਲਈ ਵਿਭਾਗ ਦੀ ਵੈੱਬਸਾਈਟ www.sha.punjab.gov.in ’ਤੇ ਪਹੁੰਚੋ।
ਆਪਸ ’ਚ ਉਲਝੇ ਪੰਜਾਬ ਪੁਲਸ ਦੇ ਜਵਾਨ, ਇਕ ਨੇ ਪਾੜੀ ਵਰਦੀ ਤਾਂ ਦੂਜੇ ਨੇ ਵਰ੍ਹਾਏ ਡੰਡੇ, ਦੇਖੋ ਵੀਡੀਓ
NEXT STORY