ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿਚ ਭਗਵੰਤ ਮਾਨ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਦਾ ‘ਅਸਲੀ ਚਿਹਰਾ’ ਇਕ ਵਾਰ ਫਿਰ ਸਾਹਮਣੇ ਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਥਾਪਿਤ ਮੀਡੀਆ ਅਦਾਰਿਆਂ ਨੂੰ ਡਰਾਉਣ ਅਤੇ ਆਪਣੀ ਮਰਜ਼ੀ ਦੀਆਂ ਖ਼ਬਰਾਂ ਪ੍ਰਕਾਸ਼ਿਤ ਕਰਵਾਉਣ ਲਈ ਪ੍ਰਸ਼ਾਸਨਿਕ ਕਾਰਵਾਈ ਦਾ ਸਹਾਰਾ ਲੈ ਰਹੀ ਹੈ।

ਆਰ. ਪੀ. ਸਿੰਘ ਨੇ ਕਿਹਾ ਕਿ ਇਹ ਕਦਮ ਸਿੱਧੇ ਤੌਰ ’ਤੇ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਦੀ ਜਾਗੀਰ ਨਹੀਂ ਹੈ, ਜਿੱਥੇ ਸੱਤਾ ਦੇ ਜ਼ੋਰ ’ਤੇ ਮੀਡੀਆ ਦੀ ਆਵਾਜ਼ ਦਬਾ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਹੜੀ ਸਰਕਾਰ ਅਖ਼ਬਾਰਾਂ ਅਤੇ ਮੀਡੀਆ ਤੋਂ ਡਰਦੀ ਹੈ, ਉਹ ਸੱਚਾਈ ਦਾ ਸਾਹਮਣਾ ਕਰਨ ਤੋਂ ਵੀ ਘਬਰਾਉਂਦੀ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸੱਤਾ ਨਹੀਂ, ਸਗੋਂ ਸੱਚ ਸਭ ਤੋਂ ਤਾਕਤਵਰ ਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਤੁਰੰਤ ਬੰਦ ਕੀਤਾ ਜਾਵੇ ਅਤੇ ਨਿਰਪੱਖ ਪੱਤਰਕਾਰੀ ਨੂੰ ਯਕੀਨੀ ਬਣਾਇਆ ਜਾਵੇ।
‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ ਆਜ਼ਾਦੀ ਨੂੰ ਦਬਾ ਰਹੀ ਮਾਨ ਸਰਕਾਰ: ਪ੍ਰਤਾਪ ਬਾਜਵਾ
NEXT STORY