ਚੰਡੀਗੜ੍ਹ (ਅਸ਼ਵਨੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੇ ਐਲਾਨ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਚੋਣਾਂ ਦੌਰਾਨ ਰਾਜ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਆਫ ਕਰਨ ਦੀ ਗਾਰੰਟੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਬ੍ਰਿਟਿਸ਼ ਸੰਸਦ ਮੈਂਬਰ ਢੇਸੀ ਤੇ CM ਮਾਨ ਦੀ ਮੁਲਾਕਾਤ 'ਤੇ ਸਾਬਕਾ ਫੌਜ ਮੁਖੀ JJ ਸਿੰਘ ਨੇ ਚੁੱਕੇ ਸਵਾਲ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗਾਰੰਟੀ ਨੂੰ ਅਮਲੀਜ਼ਾਮਾ ਪਾ ਦਿੱਤਾ ਹੈ। ਇਸ ਫੈਸਲੇ ਦਾ ਚਾਰੇ ਪਾਸੇ ਸਵਾਗਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਵਧ ਰਹੀ ਹੈ ਅਤੇ ਬਿਜਲੀ ਮੁਫਤ ਦੇਣ ਦਾ ਐਲਾਨ ਇਕ ਵੱਡਾ ਕਦਮ ਹੈ। ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਰਵਾਇਤੀ ਪਾਰਟੀਆਂ ਤੋਂ ਉਲਟ ਮੁੱਢਲੇ ਪੜਾਅ ਵਿਚ ਹੀ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਇਕ ਸ਼ੁਭ ਸੰਕੇਤ ਹੈ।
ਇਹ ਵੀ ਪੜ੍ਹੋ : ਚੰਬਾ ਦੇ ਭਰਮੌਰ 'ਚ ਵਾਪਰੇ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
ਦੋ ਮਹੀਨਿਆਂ ਵਿਚ 600 ਯੂਨਿਟ ਮੁਫਤ ਬਿਜਲੀ ਮਿਲਣ ਨਾਲ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਨਾਲ ਹੀ, ਆਮ ਲੋਕਾਂ ਨੂੰ ਬਿਜਲੀ ਦੀ ਬਚਤ ਕਰਨ ਲਈ ਵੀ ਪ੍ਰੇਰਿਤ ਕਰੇਗੀ। ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਲੋਕਾਂ ਲਈ ਕਲਿਆਣਕਾਰੀ ਯੋਜਨਾਵਾਂ ਨੂੰ ਅਮਲ ਵਿਚ ਲਿਆਵੇਗੀ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕ ਪੱਖੀ ਫੈਸਲੇ ਲਏ ਜਾਣਗੇ ਅਤੇ ਸੂਬੇ ਨੂੰ ਹਰ ਪੱਧਰ ’ਤੇ ਅਤੇ ਹਰ ਤਰ੍ਹਾਂ ਨਾਲ ਬਿਹਤਰ ਸੂਬਾ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਦਿੱਲੀ 'ਚ ਕੱਲ ਤੋਂ ਆਟੋ, ਟੈਕਸੀ ਤੇ ਮਿੰਨੀ ਬੱਸ ਚਾਲਕ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਹੁਣ ਤੁਹਾਨੂੰ ਤੇ ਤੁਹਾਡੇ ਸਾਥੀ ਨੂੰ ਮਿਲੇਗਾ Charamsukh
NEXT STORY