ਜਲੰਧਰ (ਧਵਨ): ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਆਪਣੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਚੋਣ ਮੂਡ ਵਿਚ ਆਉਣ ਦੇ ਨਿਰਦੇਸ਼ ਦਿੱਤੇ ਹਨ। ‘ਆਪ’ ਇਸ ਸਮੇਂ ਪੰਜਾਬ ਵਿਚ ਸੱਤਾ ਵਿਚ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਲਈ ਤਿਆਰ ਹੈ ਅਤੇ ਇਸ ਅਨੁਸਾਰ ਸਾਰੇ ਆਗੂਆਂ ਨੂੰ ਸੰਦੇਸ਼ ਭੇਜਿਆ ਗਿਆ ਹੈ ਕਿ ਉਹ ਹੁਣ ਜਨਤਾ ਨਾਲ ਤਾਲਮੇਲ ਵਧਾਉਣ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ 'ਚ ਖਿੱਚੋਤਾਣ! ਪਾਰਟੀ 'ਚੋਂ ਮੁਅੱਤਲ ਕੀਤੇ ਗਏ ਸਿੱਧੂ ਧੜੇ ਦੇ ਆਗੂਆਂ ਨੇ ਰਾਜਾ ਵੜਿੰਗ ਨੂੰ ਪੁੱਛੇ ਤਿੱਖੇ ਸਵਾਲ
ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਇਕ ਪਾਸੇ ਦੂਜੇ ਰਾਜਾਂ ’ਚ ਚੋਣ ਦੌਰਿਆਂ ’ਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਸਰਕਾਰੀ ਤੇ ਸਿਆਸੀ ਮੀਟਿੰਗਾਂ ਵਿਚ ਹਿੱਸਾ ਲੈਣ ਵਾਲੇ ਹਨ। ਮੁੱਖ ਮੰਤਰੀ ਦੀ ਕੋਸ਼ਿਸ਼ ਹੈ ਕਿ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦਾ ਬਿਗਲ ਵਜਾਏ ਜਾਣ ਤੋਂ ਪਹਿਲਾਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਅਰਵਿੰਦ ਕੇਜਰੀਵਾਲ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸੇ ਦੇ ਅਨੁਸਾਰ ਉਹ ਆਮ ਆਦਮੀ ਪਾਰਟੀ ਦੀ ਰਣਨੀਤੀ ਤਿਆਰ ਕਰਨ ਵਿਚ ਜੁਟੇ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਦੇਵੇਂਦਰ ਯਾਦਵ ਮੁਹਰੇ ਖੁੱਲ੍ਹ ਕੇ ਸਾਹਮਣੇ ਆਈ ਪੰਜਾਬ ਕਾਂਗਰਸ ਦੀ ਧੜੇਬੰਦੀ, ਆਹਮੋ-ਸਾਹਮਣੇ ਹੋ ਗਏ ਦੋ ਧੜੇ
ਅਰਵਿੰਦ ਕੇਜਰੀਵਾਲ ਵੀ ਪੰਜਾਬ ’ਚ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੰਟੀਅਰਾਂ ਨਾਲ ਮੀਟਿੰਗਾਂ ਵੀ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਦਾ ਦੌਰਾ ਕਰਕੇ ਵਲੰਟੀਅਰਾਂ ਅਤੇ ਪਾਰਟੀ ਆਗੂਆਂ ਦਾ ਮਨੋਬਲ ਵਧਾਉਣਗੇ। ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਦੇ ਮੰਤਰੀਆਂ ਨੂੰ ਸ਼ਹਿਰਾਂ ਅਤੇ ਦਿਹਾਤੀ ਇਲਾਕਿਆਂ ’ਚ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਕੁੱਲ੍ਹ ਮਿਲਾ ਕੇ ਪੰਜਾਬ ਹੁਣ ਆਉਣ ਵਾਲੇ ਦਿਨਾਂ ’ਚ ਚੋਣ ਮੂਡ ’ਚ ਆਉਂਦਾ ਨਜ਼ਰ ਆਵੇਗਾ। ਹੋਰ ਸਿਆਸੀ ਪਾਰਟੀਆਂ ਵੀ ਆਪਣੀਆਂ ਸਿਆਸੀ ਤਿਆਰੀਆਂ ’ਚ ਰੁੱਝੀਆਂ ਹੋਈਆਂ ਹਨ। ਇਸ ਹਿਸਾਬ ਨਾਲ ‘ਆਪ’ ਹੁਣ ਤੋਂ ਹੀ ਤਿਆਰ ਹੋਣਾ ਚਾਹੁੰਦੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਅਗਲੇ ਇਕ ਮਹੀਨੇ ਦੇ ਅੰਦਰ ਸਰਕਾਰੀ ਪੱਧਰ ’ਤੇ ਕੁਝ ਅਹਿਮ ਫ਼ੈਸਲੇ ਵੀ ਲਏ ਜਾਣਗੇ, ਜਿਨ੍ਹਾਂ ਦਾ ਵੋਟਰਾਂ ’ਤੇ ਅਸਰ ਪੈ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਵੇਂਦਰ ਯਾਦਵ ਮੁਹਰੇ ਖੁੱਲ੍ਹ ਕੇ ਸਾਹਮਣੇ ਆਈ ਪੰਜਾਬ ਕਾਂਗਰਸ ਦੀ ਧੜੇਬੰਦੀ, ਆਹਮੋ-ਸਾਹਮਣੇ ਹੋ ਗਏ ਦੋ ਧੜੇ
NEXT STORY