ਪਠਾਨਕੋਟ (ਬਿਊਰੋ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ ’ਚ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਇਹ ਤਿਰੰਗਾ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਕੱਢੀ ਜਾ ਰਹੀ ਹੈ। ਇਸ ਯਾਤਰਾ ਦੌਰਾਨ ਸੰਸਦ ਮੈਂਬਰ ਭਗਵੰਤ ਮਾਨ, ਹਰਪਾਲ ਚੀਮਾ, ਰਾਘਵ ਚੱਢਾ ਤੇ ਹੋਰ ਆਪ ਆਗੂ ਹਾਜ਼ਰ ਸਨ। ਇਸ ਦੌਰਾਨ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਗੂੰਜ ਰਹੇ ਸਨ। ਇਸ ਤਿਰੰਗਾ ਯਾਤਰਾ ਦੌਰਾਨ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ’ਤੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਫੌਜ ਵਿਚ ਸਭ ਤੋਂ ਵੱਧ ਭਰਤੀਆਂ ਪਠਾਨਕੋਟ ’ਚੋਂ ਹੁੰਦੀਆਂ ਹਨ ਤੇ ਸ਼ਹੀਦੀਆਂ ਵੀ ਇਥੋਂ ਦੇ ਫੌਜੀ ਪਾਉਂਦੇ ਹਨ। ਜ਼ਿਕਰਯੋਗ ਹੈ ਕਿ ਕੇਜਰੀਵਾਲ ਆਪਣੇ ਪਿਛਲੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਵਾਸੀਆਂ ਨੂੰ ਤਿੰਨ ਗਰੰਟੀਆਂ ਦੇ ਚੁੱਕੇ ਹਨ ।
ਟਮਾਟਰ ਦੀ ਲੋਕਲ ਫਸਲ ਸ਼ੁਰੂ ਹੋਣ ਨਾਲ ਕੀਮਤਾਂ ’ਚ ਹੋਇਆ ਸੁਧਾਰ
NEXT STORY