ਜਲੰਧਰ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਇਹ ਵੀ ਪੜ੍ਹੋ- ਫਲਾਈਟ 'ਚ ਖਾਣੇ 'ਚ ਮਿਲੀ ਬਲੇਡ ਵਰਗੀ ਚੀਜ਼, ਤਾਜਸੈੱਟ ਨੂੰ ਨੋਟਿਸ ਜਾਰੀ
ਇਸ ਮੌਕੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਐਕਸ 'ਤੇ ਪੋਸਟ ਪਾ ਕੇ ਕੇਜਰੀਵਾਲ ਦੀ ਜ਼ਮਾਨਤ 'ਤੇ ਸਮੁੱਚੀ ਪਾਰਟੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਸੱਚ ਸਾਬਤ ਹੋ ਰਹਿੰਦੈ, ਜੁਰਅਤ ਨਾਲ ਜਬਰ ਦਾ ਮੁਕਾਬਲਾ ਕਰਨ ਵਾਲੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਸੱਤਾ ਧਿਰ ਬਣਾਏ ਝੂਠੇ ਕੇਸਾਂ ਵਿੱਚ ਜ਼ਮਾਨਤ ਮਨਜ਼ੂਰ ਹੋਣ ਤੇ ਸਮੁੱਚੀ ਪਾਰਟੀ ਨੂੰ ਵਧਾਈ।''
ਇਹ ਵੀ ਪੜ੍ਹੋ- ਹੋਸਟਲ 'ਚ ਖਾਣਾ ਖਾਣ ਤੋਂ ਬਾਅਦ 30 ਵਿਦਿਆਰਥਣਾਂ ਹੋਈਆਂ ਬਿਮਾਰ, ਜਾਂਚ ਦੇ ਹੁਕਮ ਜਾਰੀ
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ CM ਮਾਨ ਦਾ ਟਵੀਟ, ਕਿਹਾ, ''ਸੱਚ ਦੀ ਹੋਈ ਜਿੱਤ...''
NEXT STORY