ਚੰਡੀਗੜ੍ਹ (ਅੰਕੁਰ) : ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਤਾਪ ਸਿੰਘ ਭਾਜਪਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਹਾਊਸ ’ਚ ਕਾਂਗਰਸ ਤੇ ਭਾਜਪਾ ’ਚ ਦਰਜਨ ਪੌੜੀਆਂ ਦਾ ਹੀ ਫ਼ਰਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਭਾਜਪਾ ਦੇ ਏਜੰਟ ਹਨ, ਜੋ ਕਾਂਗਰਸ ’ਚ ਭਾਜਪਾ ਦਾ ਕੰਮ ਕਰ ਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪੰਜਾਬ ’ਚ ਆਪਣੀ ਹੋਣ ਵਾਲੀ ਹਾਰ ਤੋਂ ਦੁਖੀ ਹਨ, ਇਸ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਤੇ ਭਾਜਪਾ ਖ਼ਿਲਾਫ਼ ਲੜ ਰਹੇ ਹਨ। ਉਹ ਝੂਠੇ ਕੇਸ 'ਚ ਜੇਲ੍ਹ ’ਚ ਹਨ ਕਿਉਂਕਿ ਭਾਜਪਾ ਤੇ ਨਰਿੰਦਰ ਮੋਦੀ ਉਨ੍ਹਾਂ ਤੋਂ ਡਰਦੇ ਹਨ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਆਪਣੀ ਹੀ ਪਾਰਟੀ ਨਾਲ ਗਦਾਰੀ ਕਰ ਰਹੇ ਹਨ ਤੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਕਾਂਗਰਸੀ ਆਗੂਆਂ ਵਿਰੁੱਧ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ।
ਇਹ ਵੀ ਪੜ੍ਹੋ- ਆਨਲਾਈਨ ਸ਼ਾਪਿੰਗ ਕਰਨਾ ਪਿਆ ਮਹਿੰਗਾ, ਪਾਰਸਲ 'ਚ ਬਲਾਸਟ ਹੋਣ ਕਾਰਨ ਪਿਓ-ਧੀ ਦੀ ਹੋਈ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਅੱਧੀ ਕਾਂਗਰਸ ਪਹਿਲਾਂ ਹੀ ਭਾਜਪਾ 'ਚ ਜਾ ਚੁੱਕੀ ਹੈ। ਉਨ੍ਹਾਂ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਹਨ, ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਹਨ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਉਨ੍ਹਾਂ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ ਵੱਲੋਂ ਲੁਧਿਆਣਾ ਲੋਕ ਸਭਾ ਤੋਂ ਚੋਣ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਵਿਧਾਇਕ ਤੇ ਮੰਤਰੀ ਜ਼ਮੀਨ 'ਤੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜਪਾ ਦੇ ਏਜੰਟ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੀ ਪਾਰਟੀ 'ਚੋਂ ਬਾਹਰ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਜਿਹੇ ਬਿਆਨਾਂ ਦਾ ਕਾਰਨ ਹੈ ਕਿ ਉਨ੍ਹਾਂ ਦੀ ਪਾਰਟੀ ’ਚ ਕਦੇ ਵੀ ਇਕਸੁਰਤਾ ਨਹੀਂ ਰਹੀ ਤੇ ਉਹ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ- ਹੈਰਾਨੀਜਨਕ- ਦੇਸ਼ ਦੇ ਮਾਲਖਾਨੇ 'ਚੋਂ 5 ਲੱਖ ਕਰੋੜ ਦੀ ਹੈਰੋਇਨ ਹੋ ਗਈ 'ਗਾਇਬ' !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨੇ ਧਰਮ ਦੇ ਨਾਂ 'ਤੇ ਲੋਕਾਂ ਨੂੰ ਵੰਡਣ ਤੋਂ ਇਲਾਵਾ 10 ਸਾਲਾਂ 'ਚ ਕੁੱਝ ਨਹੀਂ ਕੀਤਾ: ਸੁਖਜਿੰਦਰ ਰੰਧਾਵਾ
NEXT STORY