ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ‘ਆਪ’ ਵਿਧਾਇਕਾਂ ਵੱਲੋਂ ਸਰਕਾਰੀ ਦਫ਼ਤਰਾਂ ਤੇ ਸਰਕਾਰੀ ਹਸਪਤਾਲਾਂ ’ਚ ਅਚਨਚੇਤ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਘੱਟ ਕੀਤਾ ਜਾ ਸਕੇ। ਇਸ ਦੌਰਾਨ ਜਿਥੇ ‘ਆਪ’ ਦੇ ਐੱਮ. ਐੱਲ. ਏ. ਵੱਖ-ਵੱਖ ਹਲਕਿਆਂ ’ਚ ਸਰਕਾਰੀ ਦਫਤਰਾਂ ’ਚ ਜਾਇਜ਼ਾ ਲੈ ਰਹੇ ਹਨ, ਉਥੇ ਹੀ ਹਾਰੇ ਹੋਏ ‘ਆਪ’ ਦੇ ਉਮੀਦਵਾਰ ਵੀ ਆਪਣੇ- ਆਪਣੇ ਹਲਕੇ ’ਚ ਸਰਕਾਰੀ ਦਫ਼ਤਰਾਂ ’ਚ ਅਚਨਚੇਤ ਛਾਪੇਮਾਰੀ ਕਰ ਰਹੇ ਹਨ।
ਇਹ ਵੀ ਪੜ੍ਹੋ : ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਗੋਲੀਆਂ, ਮੌਤ (ਵੀਡੀਓ)
ਵਿਧਾਨ ਸਭਾ ਹਲਕਾ ਕਾਦੀਆਂ ਤੋਂ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਸਰਕਾਰੀ ਦਫ਼ਤਰਾਂ ’ਚ ਛਾਪੇਮਾਰੀ ਕੀਤੀ ਗਈ ਅਤੇ ਸਰਕਾਰੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ।
ਉਥੇ ਹੀ ਹਲਕਾ ਕਾਦੀਆਂ ਦੇ ਸਰਕਾਰੀ ਸਕੂਲਾਂ ਅਤੇ ਕੁਝ ਸਰਕਾਰੀ ਦਫ਼ਤਰਾਂ ’ਚ ਦੌਰਾ ਕਰਨ ਉਪਰੰਤ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਦਫ਼ਤਰਾਂ ’ਚ ਕਾਫੀ ਕਮੀਆਂ ਹਨ। ਸਰਕਾਰੀ ਮੁਲਾਜ਼ਮ ਗ਼ੈਰ-ਹਾਜ਼ਰ ਸਨ ਅਤੇ ਕੰਮਕਾਜ ਵੀ ਸਹੀ ਢੰਗ ਨਾਲ ਨਹੀਂ ਚੱਲ ਰਿਹਾ, ਜਿਸ ਦੇ ਚਲਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਭ ਦਰੁੱਸਤ ਕਰਨ, ਨਹੀਂ ਤਾ ਆਉਣ ਵਾਲੇ ਸਮੇਂ ਉਨ੍ਹਾਂ ’ਤੇ ਵਿਭਾਗੀ ਕਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਸ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ੇ ’ਤੇ ਕਾਬੂ ਪਾਇਆ ਜਾਵੇ।
ਅਹਿਮ ਖ਼ਬਰ : ਪਹਿਲੀ ਵਾਰ ਵਿਧਾਨ ਸਭਾ ਪੁੱਜੀਆਂ 13 'ਚੋਂ 9 ਮਹਿਲਾ ਵਿਧਾਇਕਾਂ
NEXT STORY