ਤਰਨਤਾਰਨ- ਪੰਜਾਬ 'ਚ ਆਏ ਦਿਨ ਗੋਲ਼ੀਬਾਰੀ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਤੇ ਹਾਲੇ ਵੀ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਕਸਬਾ ਨੌਸ਼ਹਿਰਾ ਪਨੂੰਆ ਵਿਖੇ 'ਆਮ ਆਦਮੀ ਪਾਰਟੀ' ਦੇ ਆਗੂ ਤੇ ਵਰਕਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ (40) ਉਰਫ਼ ਬਿੱਕਰ ਪੁੱਤਰ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਮੋਟਰਸਾਈਕਲ 'ਤੇ ਆਏ ਹਮਲਾਵਰਾਂ ਨੇ ਉਸ 'ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਹ ਬਾਜ਼ਾਰ 'ਚੋਂ ਸਾਮਾਨ ਲੈਣ ਗਿਆ ਹੋਇਆ ਸੀ। ਉਹ 'ਆਮ ਆਦਮੀ ਪਾਰਟੀ' ਦਾ ਇਕ ਬਹੁਤ ਮਿਹਨਤੀ ਵਰਕਰ ਸੀ। ਬਿਕਰਮਜੀਤ ਸਿੰਘ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਮਨਜਿੰਦਰ ਸਿੰਘ ਲਾਲਪੁਰਾ ਦੇ ਨਾਲ ਨਜ਼ਦੀਕੀ ਸਬੰਧ ਸਨ।
ਬਿਕਰਮਜੀਤ ਆਪਣੇ ਪਿੱਛੇ ਆਪਣੀ ਪਤਨੀ ਕੋਮਲਪ੍ਰੀਤ ਕੌਰ, ਇਕ ਸਾਲ ਦਾ ਪੁੱਤਰ, ਇਕ 6 ਸਾਲ ਦੀ ਧੀ ਤੇ ਇਕ 9 ਸਾਲ ਦੀ ਧੀ ਨੂੰ ਛੱਡ ਕੇ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਸ.ਐੱਸ.ਪੀ. ਗੌਰਵ ਤੂਰਾ, ਐੱਸ.ਪੀ.ਡੀ. ਅਜੈਰਾਮ ਸਿੰਘ ਤੇ ਡੀ.ਐੱਸ.ਪੀ. ਕੰਵਲਪ੍ਰੀਤ ਸਿੰਘ ਮੰਡ ਘਟਨਾ ਸਥਾਨ 'ਤੇ ਪੁੱਜੇ ਅਤੇ ਸੀ.ਸੀ.ਟੀ.ਵੀ. ਫੁਟੇਜ ਚੈੱਕ ਕਰਦਿਆਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋਈ ਵੱਡੀ ਵਾਰਦਾਤ ; ਦਿਨ-ਦਿਹਾੜੇ ਭਾਜਪਾ ਆਗੂ 'ਤੇ ਹੋਇਆ ਹਮਲਾ
NEXT STORY