ਫਤਿਹਗੜ੍ਹ ਸਾਹਿਬ (ਜੱਜੀ) : ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਲਾੜਾ ਦੀ ਅਗਵਾਈ ’ਚ ਸਰਹਿੰਦ ਵਿਖੇ ਹੋਈ, ਜਿਸ ’ਚ ਸੀਨੀਅਰ ਆਗੂਆ ਤੋਂ ਇਲਾਵਾ ਨਗਰ ਕੌਂਸਲ ਚੋਣਾਂ ’ਚ ਜਿੱਤਣ ਅਤੇ ਹਾਰਨ ਵਾਲੇ ਉਮੀਦਵਾਰ ਵੀ ਸ਼ਾਮਲ ਹੋਏ। ਇਸ ਮੌਕੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਹਾਰ ਪਾ ਕੇ ਸਨਮਾਨਿਤ ਵੀ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਲਾੜਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਨੈਤਿਕਤਾ ਦੇ ਅਧਾਰ 'ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵੱਲੋਂ ਹਰੇਕ ਉਮੀਦਵਾਰ ਦੇ ਵਿਚਾਰ ਸੁਣੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਐਡਵੋਕੇਟ ਲਖਵੀਰ ਸਿੰਘ ਰਾਏ, ਗੁਰਵਿੰਦਰ ਸਿੰਘ ਢਿੱਲੋਂ ਅਤੇ ਰਾਜੇਸ਼ ਚਨਾਰਥਲ ਨੇ ਕਿਹਾ ਕਿ ਨਗਰ ਕੌਂਸਲ ਸਰਹਿੰਦ ’ਚ ਆਮ ਆਦਮੀ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਰਹੀ ਹੈ ਅਤੇ 3 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ 3 ਉਮੀਦਵਾਰ 55 ਤੋਂ ਵੀ ਘੱਟ ਵੋਟਾਂ ਦੇ ਫਰਕ ਨਾਲ ਹਾਰੇ ਹਨ।
ਉਨ੍ਹਾਂ ਕਿਹਾ ਕਿ ਸਰਹਿੰਦ ’ਚ ਆਪ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸੀਨੀਅਰ ਨੇਤਾ ਪ੍ਰਦੀਪ ਮਲਹੋਤਰਾ, ਅਜੈ ਲਿਬੜਾ, ਸਰਹਿੰਦ ਦੇ ਪ੍ਰਧਾਨ ਸੰਨੀ ਚੋਪੜਾ, ਰਸ਼ਪਿੰਦਰ ਸਿੰਘ ਰਾਜਾ, ਅਮਰਿੰਦਰ ਸਿੰਘ ਮੰਡੋਫਲ, ਪਾਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਬਲਵੀਰ ਸਿੰਘ ਸੋਢੀ, ਪ੍ਰਿਤਪਾਲ ਸਿੰਘ ਜੱਸੀ, ਰਣਜੀਤ ਸਿੰਘ ਅੰਬੇਮਾਜਰਾ, ਰਾਹੁਲ ਸੋਫਤ, ਰਾਜਪੁਰੀ ਬੱਸੀ ਪਠਾਣਾ, ਮਨਪ੍ਰੀਤ ਸਿੰਘ ਜੋਨੀ, ਵਰਿੰਦਰ ਸਿੰਘ, ਮੱਖਣ ਸਹੋਤਾ, ਗੁਰਮਖ ਸਿੰਘ, ਸੁਨੀਲ ਕੁਮਾਰ, ਮੇਘਨਾਥ, ਪ੍ਰੇਮ ਖਾਲਸਾ, ਦੇਬੀ, ਬਲਜਿੰਦਰ ਸਿੰਘ ਗੋਲਾ ਅਤੇ ਹੋਰ ਹਾਜ਼ਰ ਸਨ।
ਸ਼ਰਮਨਾਕ ਹਾਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ
NEXT STORY