ਮੋਗਾ(ਵਿਪਨ ਓਂਕਾਰਾ) — ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਉਨ੍ਹਾਂ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਮੋਗਾ ਦੇ ਵਰਕਰਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿਚ ਹੋਈ ਐਫਆਈਆਰ 'ਚ ਇੰਨੀ ਜਲਦੀ ਜ਼ਮਾਨਤ ਕਿਵੇਂ ਮਿਲ ਜਾਂਦੀ ਹੈ।
ਅੰਮ੍ਰਿਤਸਰ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸਿਆਸਤ ਗਰਮ ਹੋ ਗਈ ਹੈ ਜਦੋਂ ਕਿ ਆਮ ਆਦਮੀ ਪਾਰਟੀ ਮੋਗਾ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਨੇ ਕਿਹਾ ਕਿ ਸੀ ਬੀ ਆਈ ਤੋਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਜ਼ਹਿਰੀਲੀ ਸ਼ਰਾਬ ਨੂੰ ਬਣਾਉਣ ਵਾਲੇ ਲੋਕਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ। ਨਵਦੀਪ ਸੰਘਾ ਨੇ ਕਿਹਾ ਕਿ ਸ਼ਰਾਬ ਨਾਲ ਭਰੇ ਟਰੱਕ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਦਾਖਲ ਹੁੰਦੇ ਹਨ ਪਰ ਉਹ ਪੁਲਸ ਇਸ ਨੂੰ ਕਿਉਂ ਨਹੀਂ ਵੇਖ ਰਹੀ? ਉਨਾਂ ਕਿਹਾ ਕਿ ਜੇ ਕਾਰ ਵਿਚ ਬੈਠੇ ਲੋਕਾਂ ਨੇ 4 ਇੰਚ ਦਾ ਮਾਸਕ ਨਹੀਂ ਲਗਾਇਆ ਹੁੰਦਾ ਤਾਂ ਪੁਲਸ ਉਨ੍ਹਾਂ ਦਾ ਚਲਾਨ ਕੱਟ ਰਹੀ ਹੈ। ਪਰ ਨਾਜਾਇਜ਼ ਸ਼ਰਾਬ ਨਾਲ ਭਰੇ ਟਰੱਕਾਂ ਨੂੰ ਕਿਉਂ ਫੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਖਾਕੀ, ਖਾਦੀ ਅਤੇ ਸ਼ਰਾਬ ਮਾਫੀਆ ਦੀ ਤਰਫੋਂ ਇਸ ਤਰ੍ਹਾਂ ਦਾ ਵੱਡਾ ਗਠਜੋੜ ਪੂਰੇ ਪੰਜਾਬ ਵਿਚ ਚਲਾਇਆ ਜਾ ਰਿਹਾ ਹੈ।
ਵਾਹਨ ਚਾਲਕਾਂ ਨੂੰ ਪਿਸਤੌਲ ਦਿਖਾ ਕੇ ਲੁੱਟਣ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
NEXT STORY