ਸੰਗਰੂਰ (ਬਿਊਰੋ)— ਨਸ਼ੇ ਦੇ ਚਲਦਿਆਂ ਕਈ ਮੌਤਾਂ ਹੋਣ ਤੋਂ ਬਾਅਦ ਪੰਜਾਬ ਵਿਚ ਡੋਪ ਟੈਸਟ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਕੁੱਝ ਆਗੂ ਡੋਪ ਟੈਸਟ ਕਰਵਾ ਕੇ ਆਪਣੇ-ਆਪ ਨੂੰ ਨਸ਼ਿਆਂ ਵਿਰੁੱਧ ਸਾਬਤ ਕਰਨ ਵਿਚ ਜੁੱਟੇ ਹੋਏ ਹਨ। ਕੁਝ ਆਗੂਆਂ ਵੱਲੋਂ ਹਸਪਤਾਲਾਂ ਵਿਚ ਪਹੁੰਚ ਕੇ ਡੋਪ ਟੈਸਟ ਕਰਾਉਣ ਦਾ ਸਿਲਸਿਲਾ ਜਾਰੀ ਹੈ। ਦਿੜਬਾ ਹਲਕੇ ਤੋਂ 'ਆਪ' ਵਿਧਾਇਕ ਹਰਪਾਲ ਚੀਮਾ ਸੰਗਰੂਰ ਦੇ ਸਰਕਾਰੀ ਹਸਪਤਾਲ ਪੁੱਜੇ, ਜਿੱਥੇ ਉਨ੍ਹਾਂ ਨੇ ਆਪਣਾ ਡੋਪ ਟੈਸਟ ਕਰਵਾਇਆ ਅਤੇ ਡੋਪ ਟੈਸਟ ਨੈਗੇਟਿਵ ਰਿਹਾ। ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਹਰਪਾਲ ਚੀਮਾ ਦੀ ਬੇਨਤੀ 'ਤੇ ਉਨ੍ਹਾਂ ਦਾ ਡੋਪ ਟੈਸਟ ਕੀਤਾ ਗਿਆ ਜੋ ਕਿ ਪੂਰੀ ਤਰ੍ਹਾਂ ਨਾਲ ਠੀਕ ਹੈ। ਇਸੇ ਦਰਮਿਆਨ ਹਰਪਾਲ ਚੀਮਾ ਨੇ ਇਹ ਵੀ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਹਾਲੇ ਵਿਦੇਸ਼ ਵਿਚ ਹਨ ਅਤੇ ਵਾਪਸ ਆਉਣ 'ਤੇ ਉਹ ਵੀ ਡੋਪ ਟੈਸਟ ਕਰਵਾ ਲੈਣਗੇ।
ਸੰਤ ਸੀਚੇਵਾਲ ਨੇ ਹੁਣ ਨਸ਼ਿਆਂ ਖਿਲਾਫ ਚੁੱਕਿਆ ਝੰਡਾ (ਵੀਡੀਓ)
NEXT STORY