ਸ਼ੁਤਰਾਣਾ : ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਰਟੀ ਦੇ ਸਾਰੇ ਵਿਧਾਇਕ ਐਕਸ਼ਨ ਮੋਡ 'ਚ ਹਨ, ਜਿਸ ਤਹਿਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਵੱਲੋਂ ਆਪਣੇ ਹਲਕੇ 'ਚ ਸੁਧਾਰ ਲਈ ਪਹਿਲਕਦਮੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਵਿਧਾਇਕ ਕੁਲਵੰਤ ਸਿੰਘ ਨੇ ਅਚਨਚੇਤ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਛਾਪਾ ਮਾਰਿਆ, ਜਿਥੇ ਉਨ੍ਹਾਂ ਐੱਸ. ਐੱਮ. ਓ. ਨੂੰ ਸ਼ਰਾਬੀ ਹਾਲਤ 'ਚ ਫੜਿਆ, ਜਿਸ ਤੋਂ ਬਾਅਦ ਉਥੇ ਹੰਗਾਮਾ ਹੋ ਗਿਆ ਤੇ ਮੌਜੂਦ ਲੋਕਾਂ ਨੇ ਮੌਕੇ 'ਤੇ ਹੀ ਉਥੇ ਪਈਆਂ ਸ਼ਰਾਬ ਦੀਆਂ ਬੋਤਲਾਂ ਦਿਖਾਈਆਂ।
ਇਹ ਵੀ ਪੜ੍ਹੋ : ਐਕਸ਼ਨ 'ਚ 'ਆਪ', ਹੁਣ ਟਾਂਡਾ ਵਿਖੇ ਇਸ ਵਿਧਾਇਕ ਵੱਲੋਂ ਬੀ.ਡੀ.ਪੀ.ਓ. ਦਫ਼ਤਰ 'ਚ ਰੇਡ
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਡਾਕਟਰ ਦੀਆਂ ਬਹੁਤ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਹ ਸ਼ਰਾਬ ਪੀ ਕੇ ਮਰੀਜ਼ਾਂ ਨੂੰ ਚੈੱਕ ਕਰਦੇ ਹਨ, ਜਿਸ ਕਰਕੇ ਅੱਜ ਇਨ੍ਹਾਂ ਨੂੰ ਮੌਕੇ 'ਤੇ ਫੜਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਵਿਧਾਇਕ ਲਾਡੀ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 'ਚ ਹੂੰਝਾਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਹੁੰ ਚੁੱਕਣ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਵਿਧਾਇਕਾਂ ਵੱਲੋਂ ਆਪੋ-ਆਪਣੇ ਹਲਕੇ 'ਚ ਜੰਗੀ ਪੱਧਰ 'ਤੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਤੇ ਸਰਕਾਰੀ ਦਫ਼ਤਰਾਂ 'ਚ ਅਚਨਚੇਤ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੱਡੀ ਖ਼ਬਰ : ਟਾਂਡਾ ਉੜਮੁੜ ’ਚ ਹੋਏ ਗਊ ਕਤਲਕਾਂਡ ’ਚ 7 ਮੁਲਜ਼ਮ ਗ੍ਰਿਫ਼ਤਾਰ
NEXT STORY