ਖੰਨਾ : ਖੰਨਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਧ ਦੀ ਫੇਸਬੁੱਕ ਆਈ. ਡੀ. ਹੈਕ ਕਰ ਲਈ ਗਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਵਿਧਾਇਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਹੈ। ਵਿਧਾਇਕ ਨੇ ਲਿਖਿਆ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਉਨ੍ਹਾਂ ਦੇ ਨਾਂ ਦੀ ਫੇਸਬੁੱਕ ਆਈ. ਡੀ. ਜਾਅਲੀ ਬਣਾ ਲਈ ਹੈ। ਉਸ ਉੱਪਰ ਉਨ੍ਹਾਂ ਦੀ ਫੋਟੋ ਲਾ ਕੇ ਉਕਤ ਸ਼ਖਸ ਲੋਕਾਂ ਨੂੰ ਗਲਤ ਮੈਸਜ ਭੇਜ ਰਿਹਾ ਹੈ ਅਤੇ ਕਈਆਂ ਤੋਂ ਪੈਸਿਆਂ ਦੀ ਮੰਗ ਵੀ ਕਰ ਰਿਹਾ ਹੈ।
ਇਹ ਵੀ ਪੜ੍ਹੋ : PAU ਦੀ ਵਿਦਿਆਰਥਣ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸੀ, ਮਰਨ ਤੋਂ ਪਹਿਲਾਂ ਪਾਪਾ ਦੇ ਨਾਂ 'ਤੇ ਲਿਖਿਆ ਖ਼ੁਦਕੁਸ਼ੀ ਨੋਟ
ਵਿਧਾਇਕ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਅਜਿਹੇ ਕਿਸੇ ਵੀ ਮੈਸਜ ਤੋਂ ਸਾਵਧਾਨ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ ਅਤੇ ਕੋਸ਼ਿਸ਼ ਕਰਕੇ ਉਕਤ ਸ਼ਖ਼ਸ ਨੂੰ ਜਲਦ ਕਾਨੂੰਨੀ ਕਾਰਵਾਈ ਹੇਠ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਹੇਅਰ ਡਰੈੱਸਰ ਦਾ ਉਸਤਰੇ ਨਾਲ ਗਲਾ ਵੱਢ ਕੀਤਾ ਕਤਲ
ਵਿਧਾਇਕ ਨੇ ਕਿਹਾ ਕਿ ਇਸ ਤੋਂ ਇਲਾਵਾ ਕਈ ਜਾਅਲੀ ਫੇਸਬੁੱਕ ਅਕਾਊਂਟ ਸ਼ਹਿਰ 'ਚ ਚੱਲ ਰਹੇ ਹਨ, ਜਿਹੜੇ ਕਿ ਖ਼ੁਦ ਨੂੰ ਵੱਡੇ ਵਿਦਵਾਨ ਅਤੇ ਸਮਾਜ ਸੁਧਾਰਕ ਹੋਣ ਦੇ ਦਾਅਵੇ ਕਰਦੇ ਹਨ, ਉਨ੍ਹਾਂ 'ਤੇ ਵੀ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਅਜਿਹੇ ਕਿਸੇ ਵੀ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਰੁਣਾਚਲ ਪ੍ਰਦੇਸ਼ ’ਚ ਹੁਸ਼ਿਆਰਪੁਰ ਦਾ ਜਵਾਨ ਸ਼ਹੀਦ, ਮਾਨ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਦੀ ਮਦਦ ਦੇਣ ਦਾ ਐਲਾਨ
NEXT STORY