ਫਿਰੋਜ਼ਪੁਰ (ਸੰਨੀ ਚੋਪੜਾ) : ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਪਰ ਸਾਰੇ ਪਰਿਵਾਰ ਦਾ ਵਾਲ-ਵਾਲ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਵਿਧਾਇਕ ਰਜਨੀਸ਼ ਦਹੀਆ ਅਤੇ ਉਨ੍ਹਾਂ ਦਾ ਪਰਿਵਾਰ ਡਰਾਈਵਰ ਸਣੇ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਮਾਤਾ ਚਿੰਤਪੁਰਨੀ ਦਰਬਾਰ ਹਿਮਾਚਲ 'ਚ ਮੱਥਾ ਟੇਕਣ ਗਿਆ ਸੀ। ਸਾਰਾ ਪਰਿਵਾਰ ਸਵੇਰੇ 5.15 ਵਜੇ ਮੱਥਾ ਟੇਕ ਕੇ ਵਾਪਸ ਫਿਰੋਜ਼ਪੁਰ ਘਰ ਆ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਪੈ ਗਿਆ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
ਜਦੋਂ ਅਚਾਨਕ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਮੇਨ ਚੌਂਕ 'ਤੇ ਗੱਡੀ ਪੁੱਜੀ ਤਾਂ ਸਾਹਮਣੇ ਅਵਾਰਾ ਪਸ਼ੂ ਆ ਗਏ। ਇਸ ਕਾਰਨ ਚੱਲਦੀ ਗੱਡੀ ਬੇਕਾਬੂ ਹੋ ਗਈ ਅਤੇ ਇਕ ਦੁਕਾਨ ਦੇ ਬਾਹਰ ਟਕਰਾ ਗਈ। ਇਸ ਹਾਦਸੇ ਦੌਰਾਨ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਾਲ-ਵਾਲ ਬਚਾਅ ਹੋ ਗਿਆ। ਡਰਾਈਵਰ ਨੇ ਸੂਝ-ਬੂਝ ਦਿਖਾਉਂਦੇ ਹੋਏ ਗੱਡੀ ਨੂੰ ਕੰਟਰੋਲ ਕੀਤਾ ਅਤੇ ਸਾਰੇ ਸੁਰੱਖਿਅਤ ਰਹੇ। ਇਸ ਘਟਨਾ ਦੀ ਹੁਣ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਮਿਲਣਾ ਬੰਦ! ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ
ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਉਹ ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਸਨ ਤਾਂ ਅਚਾਨਕ ਅੱਗੇ ਅਵਾਰਾ ਪਸ਼ੂ ਆ ਗਏ ਅਤੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ, ਬੇਟਾ ਅਤੇ ਉਹ ਖ਼ੁਦ ਗੱਡੀ 'ਚ ਮੌਦੂਦ ਸਨ, ਜਦੋਂ ਕਿ ਗੱਡੀ ਨੂੰ ਡਰਾਈਵਰ ਚਲਾ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
NEXT STORY