ਬਰਨਾਲਾ/ਮਹਿਲ ਕਲਾਂ (ਵਿਵੇਕ/ਹਮੀਦੀ/ਰਵੀ)– ਮਹਿਲ ਕਲਾਂ ਪੁਲਸ ਨੇ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਪਿੰਡ ਪੰਡੋਰੀ ਵਿਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਠੀ ਅਤੇ ਪਿੰਡ ਦੀਆਂ ਹੋਰ ਕਈ ਥਾਵਾਂ ਉੱਪਰ ਖ਼ਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ‘ਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ 14 ਅਗਸਤ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਠੀ ਸਮੇਤ ਪਿੰਡ ਦੀਆਂ ਹੋਰ ਥਾਵਾਂ ਉੱਪਰ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮਾਮਲੇ ਵਿਚ ਵਿਧਾਇਕ ਦੇ ਗੰਨਮੈਨ ਹਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਲੇਲਿਆਂਵਾਲੀ (ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ) ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਮਹਿਲ ਕਲਾਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਮੁਲਾਜ਼ਮ 24 ਘੰਟੇ ਰਹਿਣਗੇ On Duty! ਜਾਰੀ ਹੋ ਗਏ ਨਵੇਂ ਨਿਰਦੇਸ਼
ਉਨ੍ਹਾਂ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਜਾਂਚ ਅੱਗੇ ਵਧਾਉਂਦਿਆਂ ਤਿੰਨ ਨੌਜਵਾਨਾਂ – ਗੁਰਮੀਤ ਸਿੰਘ, ਗੁਰਸੇਵਕ ਸਿੰਘ ਉਰਫ ਮਨੀ, ਅਤੇ ਕਿਰਪਾ ਸਿੰਘ, ਤਿੰਨੇ ਵਾਸੀ ਮਹਿਲ ਖੁਰਦ – ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਏ.ਐੱਸ.ਆਈ. ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡੀ.ਐੱਸ.ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਅਤੇ ਹਵਲਦਾਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
FSL ਦੇ ਸਾਬਕਾ ਡਾਇਰੈਕਟਰ ਖ਼ਿਲਾਫ਼ FIR ਦਰਜ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY