ਜਲੰਧਰ (ਵੈੱਬ ਡੈਸਕ)- 'ਜਗ ਬਾਣੀ' ਦੇ ਬਹੁ-ਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਸ਼ਾਮ 6 ਵਜੇ ਖੁੱਲ੍ਹਾ ਸੰਵਾਦ ਰਚਾਉਂਦੇ ਹੋਏ ਨਜ਼ਰ ਆਉਣਗੇ। ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਪੁੱਛੇ ਤਿੱਖੇ ਸਵਾਲਾਂ ਨੂੰ ਲੈ ਕੇ ਜਿੱਥੇ ਉਨ੍ਹਾਂ ਦੇ ਪੰਜਾਬ ਦੇ ਸਿਆਸਤ ਸਬੰਧੀ ਜਵਾਬ ਦਿੱਤੇ ਹਨ, ਉਥੇ ਹੀ ਆਪਣੀ ਨਿੱਜੀ ਜ਼ਿੰਦਗੀ ਕੇ ਕਿੱਸੇ ਵੀ ਸਾਂਝੇ ਕੀਤੇ ਹਨ।
ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਸੀ ਅਤੇ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੇ।
ਇਹ ਵੀ ਪੜ੍ਹੋ: ਐਕਸ਼ਨ ’ਚ ਮਾਨ ਸਰਕਾਰ, ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਜਾਰੀ ਕੀਤੇ ਹੁਕਮ
2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁਕਤਸਰ ’ਚ ਬੇਨਕਾਬ ਹੋਇਆ ਜਿਸਮ ਫਰੋਸ਼ੀ ਦਾ ਅੱਡਾ, ਇਤਰਾਜ਼ਯੋਗ ਹਾਲਤ ’ਚ ਮਿਲੇ ਜੋੜੇ
NEXT STORY