ਪਟਿਆਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਪਿੱਛੇ ਹੋਟਲ ਦਾ ਵਾਈ-ਫਾਈ ਕੁਨੈਕਸਨ ਅਹਿਮ ਸੁਰਾਗ ਬਣਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਗਵਾਲੀਅਰ ਦੇ ਹੋਟਲ ਦੇ ਵਾਈ-ਫਾਈ ਤੋਂ ਇਕ ਯੂ. ਕੇ. ਨੰਬਰ ਐਕਟਿਵ ਹੋਣ ਦਾ ਪਤਾ ਲੱਗਿਆ, ਜਿਸ ਦੀ ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਇਹ ਨੰਬਰ ਖ਼ੁਦ ਪਠਾਣਮਾਜਰਾ ਇਸਤੇਮਾਲ ਕਰ ਰਿਹਾ ਸੀ। ਇਸ ਇਕ ਗਲਤੀ ਨੇ ਪੁਲਸ ਨੂੰ ਪਠਾਣਮਾਜਰਾ ਤੱਕ ਪਹੁੰਚਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਸ ਦੀਆਂ ਕਰੀਬ 5-6 ਟੀਮਾਂ ਇਸ ਹਾਈ ਪ੍ਰੋਫਾਈਲ ਮਾਮਲੇ 'ਚ ਸੁਰਾਗ ਜੁਟਾਉਣ 'ਚ ਲੱਗੀਆਂ ਹੋਈਆਂ ਸਨ।
ਇਹ ਵੀ ਪੜ੍ਹੋ : ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...
ਆਖ਼ਰਕਾਰਨ 2 ਦਿਨ ਦੇ ਆਪਰੇਸ਼ਨ ਤੋਂ ਬਾਅਦ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਤੋਂ ਪਠਾਣਮਾਜਰਾ ਨੂੰ ਉਸ ਦੇ 3 ਸਾਥੀਆਂ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ। ਪਠਾਣਮਾਜਰਾ 'ਤੇ ਇਕ ਔਰਤ ਨੇ ਯੌਨ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਸਨ, ਜਿਸ ਦੇ ਚੱਲਦਿਆਂ ਉਸ ਦੇ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਸੀ। ਉਹ ਪਹਿਲਾਂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰੀ ਮਗਰੋਂ ਫ਼ਰਾਰ ਹੋ ਕੇ ਵਿਦੇਸ਼ ਭੱਜ ਗਿਆ ਸੀ ਅਤੇ ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਸਰਕਾਰ ਖ਼ਿਲਾਫ਼ ਬਿਆਨ ਦਿੰਦਾ ਰਹਿੰਦਾ ਸੀ। ਬਾਅਦ 'ਚ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ
ਇਸ ਮਾਮਲੇ 'ਚ ਪਠਾਣਮਾਜਰਾ ਦੇ ਵਕੀਲਾਂ ਨੇ ਸੁਪਰੀਮ ਕੋਰਟ 'ਚ ਵੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ 25 ਮਾਰਚ ਨੂੰ ਹੋਣੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਕਾਰਪੀਓ ਗੱਡੀ 'ਚ ਦਿੱਲੀ ਜਾ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ; ਕਾਂਗਰਸ ਨੂੰ ਦਿੱਤਾ ਝਟਕਾ
NEXT STORY