ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨਾਲ ਸੜਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਵਿਧਾਇਕਾ ਅਤੇ ਉਨ੍ਹਾਂ ਦੇ ਗੰਨਮੈਨ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਹ ਖਨੌਰੀ ਬਾਰਡਰ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇਕ ਡਿਵਾਈਡਰ ਨਾਲ ਜਾ ਟਕਰਾਈ।
ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ
ਸੂਤਰਾਂ ਮੁਤਾਬਕ ਹਾਦਸੇ ਮਗਰੋਂ ਵਿਧਾਇਕਾ ਛੀਨਾ ਨੂੰ ਕੈਥਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਹਾਲ ਹੀ ਵਿਚ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਅਮਰੀਕਾ ਗਈ ਸੀ। ਉਹ ਮੰਗਲਵਾਰ ਦੇਰ ਰਾਤ ਭਾਰਤ ਪਰਤੇ ਸਨ। ਉਨ੍ਹਾਂ ਦੇ ਪਤੀ ਤੇ ਪੁੱਤਰ ਉਨ੍ਹਾਂ ਨੂੰ ਲੈਣ ਲਈ ਦਿੱਲੀ ਏਅਰਪੋਰਟ 'ਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - Good News! ਪੰਜਾਬੀਆਂ ਨੂੰ ਮਿਲੇ 3,35,80,215 ਰੁਪਏ, ਤੁਸੀਂ ਵੀ ਲਓ ਲਾਭ
ਵਿਧਾਇਕ ਛੀਨਾ ਆਪਣੇ ਪਤੀ, ਪੁੱਤਰ ਡਰਾਈਵਰ ਤੇ ਗੰਨਮੈਨ ਸਮੇਤ ਇਨੋਵਾ ਕਾਰ ਵਿਚ ਵਾਪਸ ਪਰਤ ਰਹੇ ਸਨ। ਖਨੌਰੀ ਸਰਹੱਦ ਨੇੜੇ ਅਚਾਨਕ ਉਨ੍ਹਾਂ ਦੀ ਗੱਡੀ ਅੱਗੇ ਕੁਝ ਆ ਗਿਆ। ਡਰਾਈਵਰ ਨੇ ਕਾਰ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਇਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਿਆਹਾਂ ਨੂੰ ਲੈ ਕੇ ਲੱਗੀ ਸਖ਼ਤ ਪਾਬੰਦੀ! ਹੁਣ ਮੈਰਿਜ ਪੈਲਸਾਂ 'ਚ...
NEXT STORY