ਜਗਰਾਓਂ (ਮਾਲਵਾ): ਜਗਰਾਓਂ ਦੇ ਪਿੰਡ ਮਾਣੂੰਕੇ ਵਿਚ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਰਿਸ਼ਤੇਦਾਰੀ ਵਿਚ ਭਤੀਜਾ ਦੱਸੇ ਜਾ ਰਹੇ 32 ਸਾਲਾ ਬਾਊਂਸਰ ਗਗਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਥੋਂ ਤੱਕ ਕਿ ਗਗਨਦੀਪ ਸਿੰਘ ਨੂੰ ਗੋਲੀਆਂ ਮਾਰਨ ਤੋਂ ਬਾਅਦ ਦਰਜਨ ਭਰ ਨੌਜਵਾਨ ਬੜ੍ਹਕਾਂ ਮਾਰ ਕੇ ਗਗਨਦੀਪ ਦੇ ਘਰ ਦੇ ਬਾਹਰ ਉੱਚੀ ਆਵਾਜ਼ ਵਿਚ ਕਹਿ ਕੇ ਗਏ ਕਿ, "ਤੁਹਾਡੇ ਮੁੰਡੇ ਨੂੰ ਠੋਕ ਦਿੱਤਾ ਹੈ ਤੇ ਤੁਹਾਡਾ ਮੁੰਡਾ ਖੇਤਾਂ ਵਿਚ ਪਿਆ ਹੈ।"
ਗਗਨਦੀਪ ਸਿੰਘ ਨੇ ਘਰ ਦੇ ਪਿੰਡ ਦੇ ਹੋਰ ਮੁੰਡਿਆਂ ਨਾਲ ਖੇਤਾਂ ਵਿਚ ਲਹੂਲੁਹਾਨ ਹੋਏ ਪਏ ਗਗਨਦੀਪ ਸਿੰਘ ਨੂੰ ਚੱਕ ਕੇ ਸਿਵਲ ਹਸਪਤਾਲ ਜਗਰਾਓਂ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਵੀ ਸਿਵਲ ਹਸਪਤਾਲ ਪਹੁੰਚੀ ਤੇ ਪੁਲਸ ਨੂੰ ਸਪੱਸ਼ਟ ਕਿਹਾ ਕਿ ਉਹ ਦਿਨ ਰਾਤ ਇਕ ਕਰਕੇ ਗਗਨਦੀਪ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਮ੍ਰਿਤਕ ਦੀ ਪਤਨੀ ਤੇ ਉਸ ਦੇ ਭਰਾ ਨੇ ਵੀ ਦੱਸਿਆ ਕਿ ਪਿੰਡ ਦੇ ਹੀ ਕਬੱਡੀ ਖਿਡਾਰੀ ਏਕਮ ਸਿੰਘ ਨੂੰ ਪਿੰਡ ਦੇ ਕੁਝ ਨੌਜਵਾਨ ਤੰਗ ਪਰੇਸ਼ਾਨ ਕਰਦੇ ਸਨ ਤੇ ਗਗਨਦੀਪ ਉਨ੍ਹਾਂ ਨੌਜਵਾਨਾਂ ਨੂੰ ਏਕਮ ਸਿੰਘ ਨੂੰ ਤੰਗ ਪਰੇਸ਼ਾਨ ਕਰਨ ਤੋਂ ਰੋਕਦਾ ਸੀ। ਇਸ ਕਰਕੇ ਅੱਜ ਉਨ੍ਹਾਂ ਦਰਜਨ ਭਰ ਨੌਜਵਾਨਾਂ ਨੇ ਗਗਨਦੀਪ ਨੂੰ ਗੋਲ਼ੀਆਂ ਮਾਰ ਦਿੱਤੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਗਗਨਦੀਪ ਤਿੰਨ ਬੱਚਿਆਂ ਦਾ ਪਿਓ ਸੀ, ਜਿਨ੍ਹਾਂ ਵਿਚ ਦੋ ਕੁੜੀਆਂ ਤੇ ਇਕ ਮੁੰਡਾ ਸੀ।
ਹਠੂਰ ਥਾਣਾ ਇੰਚਾਰਜ ਕੁਲਦੀਪ ਸਿੰਘ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਸੂਤਰਾਂ ਅਨੁਸਾਰ, ਮ੍ਰਿਤਕ ਦੀ ਪਤਨੀ ਨੇ ਪਿੰਡ ਦੇ ਵਸਨੀਕ ਗੁਰਸੇਵਕ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਕਈ ਲੋਕਾਂ ਦੇ ਨਾਮ ਲਏ ਹਨ। ਦੋਸ਼ੀ ਨੂੰ ਫੜਨ ਲਈ ਕਈ ਪੁਲਿਸ ਟੀਮਾਂ ਮਾਣੂਕੇ ਪਿੰਡ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਸਿਰਫ਼ ਚਾਰ ਤੋਂ ਪੰਜ ਗੋਲੀਆਂ ਚਲਾਈਆਂ ਗਈਆਂ ਸਨ, ਜਦੋਂ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਲਗਭਗ ਦਸ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਅਤੇ ਕਿਉਂਕਿ ਬਾਕੀ ਦੋਸ਼ੀ ਕਿਸੇ ਹੋਰ ਜ਼ਿਲ੍ਹੇ ਦੇ ਹਨ, ਇਸ ਲਈ ਪੁਲਿਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ
ਮਾਛੀਵਾੜਾ : 3 ਬੱਚਿਆਂ ਦੀ ਮਾਂ ਕੱਢ ਕੇ ਲੈ ਗਿਆ ਬੰਦਾ, ਗੁੱਸੇ 'ਚ ਪਿੰਡ ਦੀ ਪੰਚਾਇਤ ਨੇ ਪਾਸ ਕੀਤਾ ਵੱਡਾ ਮਤਾ
NEXT STORY