ਜਲੰਧਰ : ਸ਼ਹਿਰ ਵਿਚ ‘ਆਪ’ ਵਿਧਾਇਕ ਦੇ ਨਾਂ ’ਤੇ ਧਮਕੀਆਂ ਦੇਣ ਦੇ ਦੋਸ਼ ’ਚ ਦੋ ਫਰਜ਼ੀ ਪੀ. ਏ. ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਭਰਾ, ਜੋ ਖ਼ੁਦ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੀ. ਏ. ਦੱਸਦੇ ਸਨ, ਨੂੰ ਲੋਕਾਂ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਭਰਾਵਾਂ ਵੱਲੋਂ ਵਿਧਾਇਕ ਦੇ ਨਾਂ ’ਤੇ ਲੋਕਾਂ ਨੂੰ ਧਮਕਾਇਆ ਜਾ ਰਿਹਾ ਸੀ ਅਤੇ ਉਨ੍ਹਾਂ ਤੋਂ ਪੈਸੇ ਵੀ ਮੰਗੇ ਜਾ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼, ਨੋਟੀਫਿਕੇਸ਼ਨ ਜਾਰੀ
ਇਨ੍ਹਾਂ ’ਤੇ ਲੋਕਾਂ ਨੂੰ ਧਮਕੀਆਂ ਦੇ ਕੇ ਠੱਗੀ ਮਾਰਨ ਦੇ ਦੋਸ਼ ਲੱਗੇ ਹਨ। ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਅਤੇ ਅਜੇ ਕੁਮਾਰ ਵਜੋਂ ਹੋਈ ਹੈ, ਜਿਨ੍ਹਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮਾਮਲਾ ਥਾਣਾ ਡਵੀਜ਼ਨ ਨੰ. 4 ’ਚ ਪਹੁੰਚ ਚੁੱਕਾ ਹੈ, ਜਿੱਥੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਪੁੱਛਗਿੱਛ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ
ਜਲੰਧਰ 'ਚ ਬੰਦੂਕ ਦੀ ਨੋਕ ’ਤੇ ਲੁੱਟੀ ਬੈਂਕ, ਉਥੇ ਮਾਨ ਸਰਕਾਰ ਵੱਲੋਂ ਬਕਾਇਆ ਬਿਜਲੀ ਬਿੱਲ ਮੁਆਫ਼, ਪੜ੍ਹੋ TOP 10
NEXT STORY