ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਵਿਸ਼ੇਸ਼ ਇਜਲਾਸ 'ਚ ਹਿੱਸਾ ਲੈਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਪਹੁੰਚੇ।
ਆਪ ਵਿਧਾਇਕਾਂ ਨੇ ਗਲੇ 'ਚ ਤਖ਼ਤੀਆਂ ਲਟਕਾਈਆਂ ਹੋਈਆਂ ਸਨ, ਜਿਨ੍ਹਾਂ 'ਤੇ ਲਿਖਿਆ ਸੀ ਕਿ ਕਿਸਾਨ-ਮਜ਼ਦੂਰ ਦੀ ਗੱਲ ਕਰੋ, ਖੇਤੀ ਮਸਲੇ ਦਾ ਹੱਲ ਕਰੋ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਆਪ ਵਿਧਾਇਕਾਂ ਵੱਲੋਂ ਪੁਤਲਾ ਵੀ ਫੂਕਿਆ ਗਿਆ।
ਇਸ ਦੌਰਾਨ ਆਪ ਆਗੂਆਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਆਪ ਆਗੂਆਂ ਦਾ ਕਹਿਣਾ ਸੀ ਕਿ ਇਹ ਬਿੱਲ ਕਿਸਾਨਾਂ ਦੀ ਜ਼ਿੰਦਗੀ ਤਬਾਹ ਕਰ ਦੇਣਗੇ, ਜਿਨ੍ਹਾਂ ਦਾ ਉਨ੍ਹਾਂ ਦੀ ਪਾਰਟੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਵਿਆਹ ਸਮਾਗਮ 'ਚ ਅਚਾਨਕ ਪਿਆ ਚੀਕ-ਚਿਹਾੜਾ, ਖ਼ੂਨ ਨਾਲ ਲਥਪਥ ਹੋ ਕੇ ਡਿੱਗੀ ਲਾੜੇ ਦੀ ਮਾਂ
NEXT STORY