ਲੁਧਿਆਣਾ (ਵੈੱਬ ਡੈਸਕ, ਰਾਜ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਆਪਰੇਸ਼ਨ ਪਰਹਾਰ ਦਾ ਦੂਜਾ ਪੜਾਅ ਚਲਾਇਆ ਜਾ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਬਹੁਤ ਵੱਡੀ ਗਿਣਤੀ 'ਚ ਗੈਂਗਸਟਰ ਅਤੇ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅਸਲਾ ਫੜ੍ਹਿਆ ਗਿਆ ਹੈ ਪਰ ਇਸ ਆਪਰੇਸ਼ਨ ਪਰਹਾਰ ਦੀ ਅਸਲੀਅਤ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਹੈ, ਜਿਸ ਦਾ ਸਬੂਤ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਹੀ ਸੁਰੱਖਿਅਤ ਨਹੀਂ। ਪਹਿਲਾਂ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਬੁਲਟ ਪਰੂਫ ਗੱਡੀ ਦਿੱਤੀ ਗਈ ਅਤੇ ਸੁਰੱਖਿਆ ਵਧਾਈ ਗਈ। ਦੱਸਿਆ ਗਿਆ ਕਿ ਉਨ੍ਹਾਂ ਨੂੰ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਹੁਣ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਧਮਕੀਆਂ ਮਿਲਣ ਪਿੱਛੋਂ ਉਨ੍ਹਾਂ ਦੇ ਘਰ ਦੀ ਰੇਕੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
ਬੀਤੀ ਰਾਤ ਵਿਧਾਇਕ ਦੇ ਘਰ ਬਾਹਰ ਕਾਲੇ ਸ਼ੀਸ਼ੇ ਵਾਲੀ ਇਕ ਸ਼ੱਕੀ ਕਾਰ ਦੇਖੀ ਗਈ, ਜਿਸ ਨੇ ਪੁਲਸ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ। ਕੁਲਵੰਤ ਸਿੰਘ ਸਿੱਧੂ ਮੁਤਾਬਕ ਰਾਤ ਕਰੀਬ 9 ਵਜੇ ਉਹ ਆਪਣੇ ਘਰ ਅੰਦਰ ਕਾਰਕੁੰਨਾਂ ਨਾਲ ਮੀਟਿੰਗ ਕਰ ਰਹੇ ਸਨ। ਇਸੇ ਦੌਰਾਨ ਇਕ ਕਾਲੇ ਸ਼ੀਸ਼ਿਆਂ ਵਾਲੀ ਸ਼ੱਕੀ ਕਾਰ ਉਨ੍ਹਾਂ ਦੇ ਘਰ ਬਾਹਰ ਆ ਕੇ ਰੁਕੀ। ਕਰੀਬ ਦੋ ਮਿੰਟ ਤੱਕ ਗੱਡੀ ਉੱਥੇ ਖੜ੍ਹੀ ਰਹੀ ਅਤੇ ਅਜਿਹਾ ਲੱਗਾ ਜਿਵੇਂ ਕਾਰ ਸਵਾਰ ਲੋਕ ਘਰ ਦੀ ਪਛਾਣ ਕਰ ਰਹੇ ਹੋਣ ਜਾਂ ਫਿਰ ਰੇਕੀ ਕਰ ਰਹੇ ਹੋਣ। ਜਿਵੇਂ ਹੀ ਗੰਨਮੈਨ ਨੇ ਹਲਚਲ ਦੇਖੀ ਅਤੇ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗੱਡੀ ਤੇਜ਼ ਰਫ਼ਤਾਰ ਨਾਲ ਭਜਾ ਕੇ ਲੈ ਗਏ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ 'ਤੇ ਪੁੱਜੀਆਂ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਹ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ 'ਤੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਆਸ਼ੀਰਵਾਦ ਹੈ। ਉਨ੍ਹਾਂ ਨੇ ਸਾਫ਼ ਕੀਤਾ ਕਿ ਉਹ ਜਨਤਾ ਦੀ ਸੇਵਾ ਲਈ ਚੁਣੇ ਗਏ ਹਨ ਅਤੇ ਜਨਹਿੱਤ ਕੰਮਾਂ ਤੋਂ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਗਰੀਬ ਪਰਿਵਾਰਾਂ ਲਈ ਚਿੰਤਾ ਭਰੀ ਖ਼ਬਰ, ਘਰ ਬਣਾਉਣਾ ਹੋਵੇਗਾ ਮੁਸ਼ਕਲ, ਪੜ੍ਹੋ ਪੂਰੀ ਖ਼ਬਰ
ਅੱਤਵਾਦੀ ਪੰਨੂ ਦੀ ਹਿੱਟਲਿਸਟ 'ਤੇ ਹਨ ਸਿੱਧੂ
ਪਹਿਲਾਂ ਪਾਬੰਦੀਸ਼ੁਦਾ ਸੰਗਠਨ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਕੁੱਝ ਸਮਾਂ ਪਹਿਲਾਂ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹੁਣ ਪਿਛਲੇ ਇਕ ਹਫ਼ਤੇ ਤੋਂ ਵਿਧਾਇਕ ਨੂੰ ਲਗਾਤਾਰ ਅੰਤਰਰਾਸ਼ਟਰੀ ਨੰਬਰਾਂ ਤੋਂ ਸ਼ੱਕੀ ਕਾਲਾਂ ਆ ਰਹੀਆਂ ਹਨ। ਖ਼ਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਹਿਲਾਂ ਹੀ ਸਾਵਧਾਨ ਰਹਿਣ ਅਤੇ ਅਣਪਛਾਤੀ ਵਿਦੇਸ਼ੀ ਕਾਲ ਨਾ ਚੁੱਕਣ ਦੀ ਹਦਾਇਤ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
NEXT STORY