ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਮੁਕਤੀ ਮੋਰਚੇ ਦਾ ਗਠਨ ਕੀਤਾ ਗਿਆ ਹੈ। ਪਾਰਟੀ ਵੱਲੋਂ ਸੀਨੀਅਰ ਲੀਡਰ ਬਲਤੇਜ ਪੰਨੂ ਨੂੰ ਇਸ ਨਸ਼ਾ ਮੁਕਤੀ ਮੋਰਚੇ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਜ਼ੋਨਲ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਅਦਾਕਾਰ ਸੋਨੀਆ ਮਾਨ ਦਾ ਨਾਂ ਵੀ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸੋਨੀਆ ਮਾਨ ਨੂੰ ਮਾਝਾ, ਨੈਣ ਛਾਬੜਾ ਨੂੰ ਦੋਆਬਾ, ਜਗਦੀਪ ਜੱਗਾ ਨੂੰ ਮਾਲਵਾ ਈਸਟ, ਚੁਸ਼ਪਿੰਦਰ ਚਹਿਲ ਨੂੰ ਮਾਲਵਾ ਵੈਸਟ ਅਤੇ ਸੁਖਜੀਤ ਸਿੰਘ ਢਿੱਲਵਾਂ ਨੂੰ ਮਾਲਵਾ ਸੈਂਟਰਲ ਜ਼ੋਨ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀ. ਆਈ. ਏ. ਸਟਾਫ ਅੰਮ੍ਰਿਤਸਰ ਦਾ ਮੁਲਾਜ਼ਮ ਗ੍ਰਿਫ਼ਤਾਰ, ਕਾਰਾ ਜਾਣ ਉੱਡਣਗੇ ਹੋਸ਼
NEXT STORY