ਰੂਪਨਗਰ (ਸੈਣੀ) : ਭਾਰਤ 'ਚ ਲਗਾਤਾਰ ਵੱਧਦੀਆਂ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਰੂਪਨਗਰ ਵੱਲੋਂ ਵੱਖਰੇ ਤਰੀਕੇ ਨਾਲ ਘੋੜੇ-ਰੇਹੜੇ 'ਤੇ ਸਵਾਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੱਢਾ ਅਤੇ ਵੱਖ-ਵੱਖ ਵਾਲੰਟੀਅਰਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ ਅਤੇ ਤਹਿਸੀਲਦਾਰ ਰੂਪਨਗਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ।
ਜ਼ਿਲ੍ਹਾ ਪੱਧਰ ਦੇ ਇਸ ਰੋਸ ਪ੍ਰਦਰਸ਼ਨ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਗਿਣਤੀ ਕਾਫੀ ਘੱਟ ਰਹੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੱਢਾ ਅਤੇ ਵੱਖ-ਵੱਖ ਆਪ ਦੇ ਵਾਲੰਟੀਅਰਾਂ ਵੱਲੋਂ ਕੇਂਦਰ ਵੱਲੋਂ ਵਧਾਈਆਂ ਜਾ ਰਹੀਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਜਤਾਇਆ।
ਕਿਸਾਨ ਅੰਦੋਲਨ ਦੇ ਚੱਲਦੇ ‘ਪੰਜੇ ਕੇ ਉਤਾਡ਼’ ਦੀ ਪੰਚਾਇਤ ਵਲੋਂ ਅਨੋਖਾ ਮਤਾ ਪਾਸ
NEXT STORY