ਚੰਡੀਗੜ੍ਹ (ਵੈੱਬ ਡੈਸਕ)- ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ. ਡੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ’ਚ ਭਾਰੀ ਰੋਸ ਹੈ। ਇਸ ਕਾਰਨ ਪੰਜਾਬ ਤੇ ਦਿੱਲੀ ਦੇ ਸਾਰੇ ਮੰਤਰੀ, ਵਿਧਾਇਕ, ਵਰਕਰ ਅਤੇ ਹੋਰ ਨੇਤਾ ਇਸ ਗ੍ਰਿਫ਼ਤਾਰੀ ਦੇ ਵਿਰੋਧ 'ਚ ਮੋਹਾਲੀ ਅਤੇ ਦਿੱਲੀ ’ਚ ਰੋਸ ਪ੍ਰਦਰਸ਼ਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਕੇਂਦਰ ਦੇ ਨੋਟਿਸ ਮਗਰੋਂ CM ਮਾਨ ਨੇ ਵੀ ਕਰ ਦਿੱਤੀ ਕਾਰਵਾਈ (ਵੀਡੀਓ)
ਇਸ ਸਬੰਧੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ 22 ਮਾਰਚ ਨੂੰ ਦੁਪਹਿਰ 12 ਵਜੇ ਐੱਸ.ਏ.ਐੱਸ. ਨਗਰ ਮੋਹਾਲੀ ਦੇ ਸੈਕਟਰ 62 ਵਿਖੇ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਵੱਲੋਂ ਆਪਣੇ ਸਾਰੇ ਜੁਝਾਰੂ ਸਾਥੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ
ਇਸੇਂ ਤਰ੍ਹਾਂ ਦਿੱਲੀ ਵਿਚ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਸਵੇਰੇ 10 ਵਜੇ ਆਈ.ਟੀ.ਓ. ਸਥਿਤ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿਚ ਦਿੱਲੀ ਦੇ ਮੰਤਰੀ, ਵਿਧਾਇਕ ਤੇ ਹੋਰ ਕਈ ਆਗੂ ਸ਼ਮੂਲੀਅਤ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀ ਕਹਿੰਦੇ ਨੇ ਨਿਯਮ? ਜਾਣੋ ਕਦੋਂ ਤੇ ਕਿਹੜੇ ਮਾਮਲਿਆਂ ’ਚ ਮਿਲਦੀ ਹੈ ਛੋਟ
NEXT STORY