ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 'ਆਪਰੇਸ਼ਨ ਲੋਟਸ' ਖ਼ਿਲਾਫ਼ ਸੱਦਿਆ ਗਿਆ ਵਿਸ਼ੇਸ਼ ਇਜਲਾਸ ਰਾਜਪਾਲ ਵੱਲੋਂ ਰੱਦ ਕਰਨ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਇੱਥੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ 'ਆਪ' ਦੇ ਸਾਰੇ ਵਿਧਾਇਕਾਂ ਵੱਲੋਂ ਇਜਲਾਸ ਰੱਦ ਹੋਣ ਖ਼ਿਲਾਫ਼ ਸ਼ਾਂਤੀ ਮਾਰਚ ਕੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਾਜਪਾ ਵੱਲੋਂ ਪੰਜਾਬ 'ਚ 'ਆਪ' ਨਾਲ ਕਾਨੂੰਨੀ ਜੰਗ ਦਾ ਐਲਾਨ, ਅਸ਼ਵਨੀ ਸ਼ਰਮਾ ਨੇ ਦਿੱਤਾ ਵੱਡਾ ਬਿਆਨ
ਇਸ ਮੌਕੇ 'ਆਪ' ਆਗੂਆਂ ਦਾ ਕਹਿਣਾ ਹੈ ਕਿ ਜੇਕਰ ਚੁਣੀ ਹੋਈ ਸਰਕਾਰ ਇਜਲਾਸ ਨਹੀਂ ਬੁਲਾਵੇਗੀ ਤਾਂ ਫਿਰ ਕੀ ਵਿਰੋਧੀ ਧਿਰ ਵੱਲੋਂ ਇਜਲਾਸ ਬੁਲਾਇਆ ਜਾਵੇਗਾ। ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਰਾਜ ਭਵਨ ਤੱਕ ਸ਼ਾਂਤੀ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਲਗਾਤਾਰ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਰਾਜਪਾਲ ਦੇ ਝਟਕੇ ਮਗਰੋਂ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਵਿਧਾਇਕ ਇਕੱਠੇ ਹੋਣੇ ਸ਼ੁਰੂ
ਇਸ ਮੌਕੇ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਵੱਲੋਂ ਦੁਬਾਰਾ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵੱਲੋਂ ਸਾਰੇ ਵਿਧਾਇਕਾਂ ਨਾਲ ਬੈਠਕ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
12ਵੀਂ ਪਾਸ ਨੌਜਵਾਨ ਦਾ ਸੁਫ਼ਨਾ ਰਹਿ ਗਿਆ ਅਧੂਰਾ, ਘਰ ਦੇ ਹਾਲਾਤ ਤੋਂ ਅੱਕੇ ਨੇ ਚੁੱਕਿਆ ਵੱਡਾ ਕਦਮ
NEXT STORY