ਚੰਡੀਗੜ੍ਹ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਥੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸੈਕਟਰ-37 ਵਿਖੇ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੇ ਮੱਦੇਨਜ਼ਰ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 'ਆਪ' ਆਗੂਆਂ ਵੱਲੋਂ ਲਗਾਤਾਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ, ਵਿਧਾਇਕਾਂ ਅਤੇ ਵਰਕਰਾਂ ਨੇ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ ਦੀ ਇਸ ਜੇਲ੍ਹ 'ਚ ਆਨਲਾਈਨ ਪੇਸ਼ੀ ਲਈ ਸਥਾਪਿਤ ਹੋਣਗੇ ਕੈਬਿਨ, ਵਿਭਾਗ ਨੇ ਦਿੱਤੀ ਮਨਜ਼ੂਰੀ
ਹਾਲਾਤ ਨੂੰ ਕੰਟਰੋਲ ਕਰਨ ਲਈ ਭਾਰੀ ਪੁਲਸ ਬਲ ਮੌਕੇ 'ਤੇ ਮੌਜੂਦ ਹੈ। ਆਵਾਜਾਈ 'ਚ ਰੁਕਾਵਟ ਨਾ ਪਵੇ, ਇਸ ਦੇ ਲਈ ਟ੍ਰੈਫਿਕ ਪੁਲਸ ਮੁਲਾਜ਼ਮ ਵੀ ਬੈਰੀਕੇਡ ਲਾ ਕੇ ਟ੍ਰੈਫਿਕ ਸੰਚਾਲਨ ਕਰਨ 'ਚ ਲੱਗੇ ਹੋਏ ਹਨ। ਦੱਸਣਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਘਪਲੇ 'ਚ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ DMC ਹਸਪਤਾਲ ਬਣਿਆ ਪੁਲਸ ਛਾਉਣੀ, ਨਿਹੰਗ ਸਿੰਘਾਂ ਨੇ ਲਾਇਆ ਡੇਰਾ, ਜਾਣੋ ਪੂਰਾ ਮਾਮਲਾ (ਵੀਡੀਓ)
ਸੂਤਰਾਂ ਮੁਤਾਬਕ ਸੀ. ਬੀ. ਆਈ. ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਪੁੱਛਗਿੱਛ 'ਚ ਸਹਿਯੋਗ ਨਹੀਂ ਦੇ ਰਹੇ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ
NEXT STORY