ਚੰਡੀਗੜ੍ਹ : ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵੱਲੋਂ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਵਰਕਰ ਸੜਕਾਂ 'ਤੇ ਉਤਰ ਆਏ। ਜਦੋਂ ਪਾਰਟੀ ਦੇ ਕਾਰਕੁੰਨ ਭਾਜਪਾ ਦੇ ਦਫ਼ਤਰ ਵੱਲ ਵੱਧ ਰਹੇ ਸਨ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ।
ਇਸ ਦੌਰਾਨ ਪੁਲਸ ਅਤੇ ਪਾਰਟੀ ਵਰਕਰਾਂ ਵਿਚਾਲੇ ਬਹਿਸਬਾਜ਼ੀ ਵੀ ਹੋਈ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਕਈ ਪਾਰਟੀ ਵਰਕਰਾਂ ਨੂੰ ਪੁਲਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਈ. ਡੀ. ਨੇ 4 ਅਕਤੂਬਰ ਨੂੰ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਪਾਰਟੀ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਪ੍ਰਤੀ ਗੁੱਸਾ ਹੈ ਅਤੇ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਾਸਪੋਰਟ ਸੇਵਾ ਕੇਂਦਰ ਲੋਕਾਂ ਨੂੰ ਸਹੂਲਤਾਂ ਦੇਣ ’ਚ ਰਿਹਾ ‘ਫੇਲ’, ਇਸ ਕਾਰਨ ਲਾਈਨਾਂ ’ਚ ਖੜ੍ਹੇ ਰਹੇ ਲੋਕ
NEXT STORY