ਨਾਭਾ (ਖੁਰਾਣਾ) : ਪੰਜਾਬ 'ਚ 64 ਕਰੋੜ ਦੇ ਵਜ਼ੀਫਾ ਘਪਲੇ ਦੇ ਮਾਮਲੇ 'ਤੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਮਾਮਲੇ 'ਚ ਵਿਰੋਧੀਆਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਦੋਂ ਢਾਬੇ ਤੋਂ ਲਿਆਂਦੀ ਬਰਿਆਨੀ 'ਚੋਂ ਨਿਕਲਿਆ 'ਮਰਿਆ ਕਾਕਰੋਚ'
ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਬੁੱਧਵਾਰ ਨੂੰ ਧਰਮਸੋਤ ਦੀ ਕੋਠੀ ਦਾ ਘਿਰਾਓ ਕਰਨ ਲਈ ਚਾਲੇ ਪਾਏ ਗਏ, ਜਿਸ ਦੀ ਅਗਵਾਈ ਪਾਰਟੀ ਦੀ ਆਗੂ ਸਰਬਜੀਤ ਕੌਰ ਮਾਣੂਕੇ ਨੇ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੀ 'ਸਿਆਸਤ' 'ਚ 'ਕੋਰੋਨਾ' ਦਾ ਭੜਥੂ, 2 ਹੋਰ ਵਿਧਾਇਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਇਸ ਦੌਰਾਨ ਪੁਲਸ ਵੱਲੋਂ ਬੈਰੀਅਰ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰਾਹ 'ਚ ਰੋਕਿਆ ਗਿਆ। 'ਆਪ' ਵਰਕਰਾਂ ਵਲੋਂ ਦਲਿਤ ਭਾਈਚਾਰੇ ਦੇ ਵਿਦਿਆਰਥੀਆਂ ਲਈ ਇਨਸਾਫ ਦੀ ਮੰਗ ਕਰਦਿਆਂ ਸਾਧੂ ਸਿੰਘ ਧਰਮਸੋਤ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੱਥਾਂ 'ਚ ਬੈਨਰ ਫੜ੍ਹ ਕੇ ਸਾਧੂ ਸਿੰਘ ਧਰਮਸੋਤ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ : 'ਕੋਰੋਨਾ ਮਰੀਜ਼ਾਂ' ਦੇ ਅੰਗ ਕੱਢਣ ਦਾ ਮਾਮਲਾ, ਫੇਸਬੁੱਕ 'ਤੇ ਲਾਈਵ ਹੋ ਕੇ ਬਿਆਨ ਕੀਤੀ ਗਈ ਅਸਲੀਅਤ
ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ 'ਆਪ' ਵੱਲੋਂ ਦਿਨ-ਰਾਤ ਲਗਾਤਾਰ ਸਾਧੂ ਸਿੰਘ ਧਰਮਸੋਤ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ।
ਮੂਰਤੀ ਵਿਸਰਜਨ ਦੌਰਾਨ 3 ਨੌਜਵਾਨ ਦਰਿਆ 'ਚ ਡਿੱਗੇ, ਇਕ ਦੀ ਮੌਤ
NEXT STORY