ਚੰਡੀਗੜ੍ਹ (ਵੈੱਬ ਡੈਸਕ): ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣੇ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਨੇ BBMB ਦੇ ਜ਼ਰੀਏ ਪੰਜਾਬ ਦਾ ਪਾਣੀ ਹਰਿਆਣੇ ਨੂੰ ਦੇਣ ਦੇ ਹੁਕਮ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਅੱਤਵਾਦੀਆਂ ਦੇ ਸਾਥੀ ਨਾਲ ਪੰਜਾਬ ਪੁਲਸ ਦਾ ਹੋ ਗਿਆ ਮੁਕਾਬਲਾ, ਵੱਜੀ ਗੋਲ਼ੀ
ਇਸ ਨੂੰ ਪੰਜਾਬ ਦੇ ਹੱਕ 'ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਡਟਵਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ ਹਰ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਦੇ ਵਰਕਰ, ਮੰਤਰੀ, ਸੰਸਦ ਮੈਂਬਰ ਤੇ ਵਿਧਾਇਕ ਰੋਸ ਪ੍ਰਦਰਸ਼ਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਦਿਨ ਪਹਿਲਾਂ ਵੀਡੀਓ ਜਾਰੀ ਕਰ ਕੇ ਭਾਜਪਾ ਦੀ ਸਾਜ਼ਿਸ਼ ਦਾ ਖ਼ੁਲਾਸਾ ਕੀਤਾ ਸੀ। ਉਨ੍ਹਾਂ ਦੱਸਿਆ ਸੀ ਕਿ ਹਰਿਆਣਾ ਇਸ ਸਾਲ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਿਆ ਹੈ ਤੇ ਹੁਣ ਹੋਰ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਪਰ ਹੁਣ BBMB ਵੱਲੋਂ ਹਰਿਆਣੇ ਨੂੰ 8500 ਕਿਊਸਿਕ ਹੋਰ ਪਾਣੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਜਲਦੀ ਹੀ ਅਦਾਲਤ ਦਾ ਰੁਖ਼ ਵੀ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ! ਜਾਰੀ ਹੋ ਗਿਆ ਪੂਰਾ Schudule
NEXT STORY