ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ‘ਆਪ’ ਨੇ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ‘ਨਸ਼ਾ ਮੁਕਤੀ ਮੋਰਚਾ’ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਨਵ-ਨਿਯੁਕਤ ਅਹੁਦੇਦਾਰ ਸੂਬੇ ਭਰ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ, ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਅਤੇ ਸਰਕਾਰ ਵੱਲੋਂ ਨਸ਼ਾ ਵਿਰੋਧੀ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ’ਚ ਮੁੱਖ ਭੂਮਿਕਾ ਨਿਭਾਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਸ਼ਹਿਰ ਲਈ ਜਾਰੀ ਹੋਏ ਨਵੇਂ ਹੁਕਮ




‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇਕ ਨਵੀਂ ਦਿਸ਼ਾ ਮਿਲੇਗੀ ਅਤੇ ‘ਆਪ’ ਪੰਜਾਬ ਵਿੱਚ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਸਿਰਜਣ ਦੇ ਆਪਣੇ ਏਜੰਡੇ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗੀ।
ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, ਦੇਖੋ ਪੂਰੀ ਸੂਚੀ
NEXT STORY