ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦੇ ਕਾਂਗਰਸੀ ਐੱਮ.ਪੀ. ਗੁਰਜੀਤ ਸਿੰਘ ਔਜਲਾ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ’ਚ ਭਗਵੰਤ ਮਾਨ ਨੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ ਸਨ। ਭਗਵੰਤ ਮਾਨ ਪੰਜਾਬ ’ਚ ਇਨਕਲਾਬ ਲਿਆਉਣਗੇ ਪਰ ਇਸ ਦਾ ਫ਼ਾਇਦਾ ਅਰਵਿੰਦ ਕੇਜਰੀਵਾਲ ਚੁੱਕਣਗੇ। ਕੇਜਰੀਵਾਲ ਨੇ ਇਸ ਦਾ ਫ਼ਾਇਦਾ ਚੁੱਕਦੇ ਹੋਏ ਰਾਜ ਸਭਾ ਲਈ 5 ਮੈਂਬਰ ਚੁਣ ਦਿੱਤੇ, ਜਿਨ੍ਹਾਂ ’ਚੋਂ 3 ਪੰਜਾਬੀ ਹਨ, 2 ਬਾਹਰਲੇ ਹਨ। ਇਨ੍ਹਾਂ ’ਚੋਂ ਇਕ ਕਾਰੋਬਾਰੀ ਹੈ ਅਤੇ ਯੂਨੀਵਰਸਿਟੀ ਚਲਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
ਔਜਲਾ ਨੇ ਕਿਹਾ ਕਿ ਉਕਤ ਉਮੀਦਵਾਰਾਂ ’ਚੋਂ ਕਿਸੇ ਨੇ ਵੀ ਪੰਜਾਬ ਦੇ ਮੁੱਦੇ ’ਤੇ ਕੋਈ ਆਵਾਜ਼ ਨਹੀਂ ਚੁੱਕੀ। ਅਜਿਹਾ ਕਰਕੇ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 23 ਮਾਰਚ ਨੂੰ ਪੰਜਾਬ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ।
ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ
ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲੱਗਾ ਕੇ ਮਹਾਤਮਾ ਗਾਂਧੀ ਜੀ ਦੀਆਂ ਤਸਵੀਰਾਂ ਨੂੰ ਉਤਾਰ ਦੇਣ ’ਤੇ ਔਜਲਾ ਨੇ ਕਿਹਾ ਕਿ ਤਸਵੀਰਾਂ ਨੂੰ ਹਟਾਉਣਾ ਗ਼ਲਤ ਗੱਲ ਹੈ। ਇਹ ਸ਼ਹੀਦ ਭਗਤ ਸਿੰਘ ਦਾ ਸੁਫ਼ਨਾ ਨਹੀਂ ਸੀ। ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਦੇ ਨਾਲ ਮਹਾਤਮਾ ਗਾਂਧੀ ਦੀਆਂ ਤਸਵੀਰਾਂ ਵੀ ਲਗਾਉਣੀਆਂ ਚਾਹੀਦੀਆਂ ਹਨ, ਕਿਉਂਕਿ ਉਨ੍ਹਾਂ ਨੇ ਵੀ ਦੇਸ਼ ਦੀ ਆਜ਼ਾਦੀ ਲਈ ਬਹੁਤ ਕੁਝ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਰਹੱਦੀ ਖੇਤਰ ’ਚ ਆਵਾਰਾ ਕੁੱਤਿਆ ਦੀ ਦਹਿਸ਼ਤ, ਝਬਕਰਾ ’ਚ 3 ਵੱਛੀਆਂ ਨੂੰ ਉਤਾਰਿਆ ਮੌਤ ਦੇ ਘਾਟ
NEXT STORY