ਮੋਗਾ (ਬਿੰਦਾ)- ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੈਲੀ ਵਿੱਚ ਭੀੜ ਜੁਟਾਉਣ ਲਈ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਸਰਕਾਰੀ ਬੱਸਾਂ ਨੂੰ ਰੈਲੀ ਵਾਲੀ ਥਾਂ 'ਤੇ ਭੇਜ ਦਿੱਤਾ ਗਿਆ, ਜਿਸ ਕਾਰਨ ਮੋਗਾ ਬੱਸ ਸਟੈਂਡ 'ਤੇ ਸਵਾਰੀਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ।
ਜਾਣਕਾਰੀ ਅਨੁਸਾਰ, ਰੋਜ਼ਾਨਾ ਆਪਣੇ ਕੰਮਕਾਜ, ਸਕੂਲ-ਕਾਲਜ ਜਾਂ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੀਆਂ ਸਵਾਰੀਆਂ ਅੱਜ ਸਵੇਰ ਤੋਂ ਹੀ ਬੱਸਾਂ ਦੀ ਉਡੀਕ ਵਿੱਚ ਖੜ੍ਹੀਆਂ ਰਹੀਆਂ। ਰੈਲੀ ਕਾਰਨ ਰੂਟਾਂ 'ਤੇ ਬੱਸਾਂ ਦੀ ਗਿਣਤੀ ਬਹੁਤ ਘੱਟ ਰਹਿ ਗਈ, ਜਿਸ ਕਾਰਨ ਬਹੁਤ ਸਾਰੀਆਂ ਸਵਾਰੀਆਂ ਨੂੰ ਘੰਟਿਆਂਬੱਧੀ ਇੰਤਜ਼ਾਰ ਕਰਨ ਤੋਂ ਬਾਅਦ ਨਿਰਾਸ਼ ਹੋ ਕੇ ਨਿੱਜੀ ਸਾਧਨਾਂ ਜਾਂ ਮਹਿੰਗੀਆਂ ਟੈਕਸੀਆਂ ਦਾ ਸਹਾਰਾ ਲੈਣਾ ਪਿਆ।
ਬੱਸ ਅੱਡੇ 'ਤੇ ਖੜ੍ਹੇ ਮੁਸਾਫਿਰਾਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਆਪਣੀ ਸਿਆਸੀ ਤਾਕਤ ਦਿਖਾਉਣ ਲਈ ਆਮ ਲੋਕਾਂ ਦੀਆਂ ਸਹੂਲਤਾਂ ਦੀ ਬਲੀ ਚੜ੍ਹਾ ਰਹੀਆਂ ਹਨ। ਸਰਕਾਰੀ ਬੱਸਾਂ ਦੀ ਘਾਟ ਕਾਰਨ ਜੋ ਪ੍ਰਾਈਵੇਟ ਬੱਸਾਂ ਆ ਰਹੀਆਂ ਸਨ, ਉਨ੍ਹਾਂ ਵਿੱਚ ਸਵਾਰੀਆਂ ਦੀ ਭਾਰੀ ਭੀੜ ਦੇਖੀ ਗਈ। ਲੋਕਾਂ ਨੇ ਮੰਗ ਕੀਤੀ ਕਿ ਜਦੋਂ ਵੀ ਅਜਿਹੀਆਂ ਸਿਆਸੀ ਰੈਲੀਆਂ ਕੀਤੀਆਂ ਜਾਣ, ਤਾਂ ਆਮ ਜਨਤਾ ਦੇ ਆਉਣ-ਜਾਣ ਲਈ ਬਦਲਵੇਂ ਪ੍ਰਬੰਧ ਪਹਿਲਾਂ ਤੋਂ ਹੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਅਜਿਹੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ ; ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ ! AAP ਦੀ ਰੈਲੀ 'ਚ ਤਾਇਨਾਤ ਪੁਲਸ ਮੁਲਾਜ਼ਮਾਂ 'ਤੇ ਆ ਚੜ੍ਹੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ; ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ ! AAP ਦੀ ਰੈਲੀ 'ਚ ਤਾਇਨਾਤ ਪੁਲਸ ਮੁਲਾਜ਼ਮਾਂ 'ਤੇ ਆ ਚੜ੍ਹੀ ਬੱਸ
NEXT STORY