ਮੋਗਾ (ਵੈੱਬ ਡੈਸਕ): ਮੋਗਾ ਵਿਚ ਅੱਜ ਆਮ ਆਦਮੀ ਪਾਰਟੀ ਦੀ ਨਸ਼ਿਆਂ ਵਿਰੁੱਧ ਰੈਲੀ ਵਿਵਾਦਾਂ ਵਿਚ ਘਿਰ ਗਈ ਹੈ। ਇਸ ਰੈਲੀ ਲਈ ਸਰਕਾਰੀ ਬੱਸਾਂ ਦੀ ਵਰਤੋਂ ਕਾਰਨ ਬਾਕੀ ਬੱਸ ਅੱਡੇ ਸੁੰਨੇ ਪਏ ਹਨ ਤੇ ਆਮ ਲੋਕਾਂ ਨੂੰ ਸਫ਼ਰ ਕਰਨ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਕਰੀ-ਪੇਸ਼ਾ ਤੇ ਹੋਰ ਕੰਮਾਂ-ਕਾਰਾਂ ਲਈ ਜਾਣ ਵਾਲੇ ਲੋਕਾਂ ਨੂੰ ਬੱਸ ਅੱਡਿਆਂ 'ਤੇ ਸਰਕਾਰੀ ਬੱਸਾਂ ਨਾ ਮਿਲਣ ਕਾਰਨ ਕਾਫ਼ੀ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ।
ਸੂਤਰਾਂ ਮੁਤਾਬਕ, ਇਸ ਰੈਲੀ ਲਈ 890 ਦੇ ਕਰੀਬ ਸਰਕਾਰੀ ਬੱਸਾਂ ਵਰਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਇਕ ਲਿਸਟ ਵੀ ਸਾਹਮਣੇ ਆਈ ਹੈ। ਹਾਲਾਂਕਿ 'ਜਗ ਬਾਣੀ' ਇਸ ਲਿਸਟ ਦੀ ਪੁਸ਼ਟੀ ਨਹੀਂ ਕਰਦਾ, ਕਿਉਂਕਿ ਇਹ ਲਿਸਟ ਅਧਿਕਾਰਤ ਤੌਰ 'ਤੇ ਜਾਰੀ ਨਹੀਂ ਹੋਈ, ਸਗੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਪੰਜਾਬ 'ਚ ਪੜ੍ਹੇ-ਲਿਖੇ ਨੌਜਵਾਨਾਂ ਦੀ ਬੇਰੁਜ਼ਗਾਰੀ ਦੇ ਬਾਵਜੂਦ ਕੇਂਦਰੀ ਸਕੀਮ ਨੂੰ ਨਹੀਂ ਮਿਲਿਆ ਖ਼ਾਸ ਹੁੰਗਾਰਾ
NEXT STORY