ਜਲੰਧਰ- ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਵੱਲੋਂ ਆਏ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 'ਆਪ' ਆਗੂ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਹਾਈਕੋਰਟ ਦਾ ਫ਼ੈਸਲਾ ਰਾਹਤ ਵਾਲਾ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਾਰੀਆਂ ਥਾਵਾਂ 'ਤੇ ਰੋਕ ਨਹੀਂ ਲਾਈ ਗਈ ਹੈ। ਜਿੱਥੋਂ ਸ਼ਿਕਾਇਤਾਂ ਆਈਆਂ ਹਨ, ਸਿਰਫ਼ ਉਥੇ ਹੀ ਅੱਗੇ ਦੀ ਪ੍ਰਕਿਰਿਆ ਰੋਕੀ ਗਈ ਹੈ। ਪੂਰੇ ਪੰਚਾਇਤੀ ਚੋਣਾਂ 'ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਰੀਬ 250 ਪਿੰਡਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ ਅਤੇ ਇਨ੍ਹਾਂ ਪਿੰਡਾਂ ਦੀ ਪੰਚਾਇਤਾਂ ਦੀ ਚੋਣ 'ਤੇ ਰੋਕ ਲਗਾਈ ਗਈ ਹੈ। ਇਸ ਮਾਮਲੇ ਦੀ ਸੁਣਵਾਈ 14 ਅਕਤੂਬਰ ਨੂੰ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਵਿਚ ਹੋਈ ਸੁਣਵਾਈ ਤੋਂ ਬਾਅਦ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਾਫ ਆਖਿਆ ਹੈ ਕਿ ਜਿਹੜੀਆਂ ਥਾਵਾਂ ਜਿਹੜੇ ਪਿੰਡਾਂ ਵਿਚ ਵਿਵਾਦ ਸਾਹਮਣੇ ਆਏ ਹਨ ਉਥੇ ਚੋਣ ਨਹੀਂ ਹੋਵੇਗੀ। ਇਸ ਨੂੰ ਪੰਜਾਬ ਸਰਕਾਰ ਲਈ ਰਾਹਤ ਵੀ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਹਾਈਕੋਰਟ ਨੇ ਪੂਰੀਆਂ ਪੰਚਾਇਤੀ ਚੋਣਾਂ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਆਖਿਆ ਹੈ ਕਿ ਜਿਥੇ ਜਿਥੇ ਸ਼ਿਕਾਇਤਾਂ ਹਨ ਸਿਰਫ ਉਥੇ ਹੀ ਚੋਣਾਂ 'ਤੇ ਰੋਕ ਲਗਾਈ ਗਈ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 14 ਤਾਰੀਖ਼ ਨੂੰ ਦੋਬਾਰਾ ਹੋਵੇਗੀ।
ਦਰਅਸਲ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ ਕਈ ਪਿੰਡਾਂ ਵਿਚ ਨੋਮੀਨੇਸ਼ਨ ਨੂੰ ਲੈ ਕੇ, ਕਿਤੇ ਐੱਨ. ਓ. ਸੀ. ਨੂੰ ਲੈ ਕੇ ਅਤੇ ਕਿਤੇ ਕਾਗ਼ਜ਼ ਪਾੜੇ ਜਾਣ ਕਾਰਣ ਉਮੀਦਵਾਰ ਚੋਣ ਵਿਚ ਨਹੀਂ ਖੜ੍ਹੇ ਹੋ ਸਕੇ, ਇਸ ਦੇ ਚੱਲਦੇ ਲਗਭਗ 250 ਤੋਂ ਵੱਧ ਪਟੀਸ਼ਨਾਂ ਹਾਈਕੋਰਟ ਵਿਚ ਪਾਈਆਂ ਗਈਆਂ, ਹੁਣ ਇਨ੍ਹਾਂ ਸਾਰੀਆਂ ਥਾਵਾਂ 'ਤੇ ਚੋਣਾਂ ਲੜਨ 'ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਇਥੇ ਚੋਣ ਕਦੋਂ ਹੋਵੇਗੀ, ਹਾਲ ਦੀ ਘੜੀ ਚੋਣ ਕਮਿਸ਼ਨ ਦੇ ਐਲਾਨ ਮੁਤਾਬਕ 15 ਅਕਤੂਬਰ ਨੂੰ ਇਤਰਾਜ਼ ਵਾਲੇ ਪਿੰਡਾਂ ਵਿਚ ਪੰਚਾਇਤੀ ਚੋਣ ਨਹੀਂ ਹੋਣਗੀਆਂ।
ਇਹ ਵੀ ਪੜ੍ਹੋ- ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਬੀਬੀ ਜਗੀਰ ਕੌਰ ਉਤਰੇਗੀ ਸ਼੍ਰੋਮਣੀ ਕਮੇਟੀ ਦੇ ਚੋਣ ਮੈਦਾਨ ’ਚ!
NEXT STORY