ਚੰਡੀਗੜ੍ਹ (ਮਨਜੋਤ ਸਿੰਘ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਅਸਾਮ ਵਿਚ ਹਿੰਸਾ ਦੇ ਮਾਮਲੇ 'ਚ ਰਾਹੁਲ ਗਾਂਧੀ ਤੇ ਹੋਰ ਕਾਂਗਰਸੀਆਂ ਖ਼ਿਲਾਫ਼ FIR ਦਰਜ, CM ਨੇ ਦਿੱਤੇ ਸੀ ਨਿਰਦੇਸ਼
ਪਾਰਟੀ ਦੇ ਮੁੱਖ ਬੁਲਾਰੇ ਗੋਵਿੰਦਰ ਮਿੱਤਲ ਅਤੇ ਵਿਕਰਮ ਪਾਸੀ ਦੇ ਨਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਪੂਰੀ ਤਰ੍ਹਾਂ ਨਕਾਰੇ ਜਾਣ ਕਾਰਨ ਅਕਾਲੀ ਆਗੂ ਦੁਖੀ ਹਨ, ਇਸ ਲਈ ਉਹ ਪੰਜਾਬ ਦੇ ਲੋਕਾਂ ਨੂੰ ਨਿੱਤ ਨਵਾਂ ਝੂਠ ਪਰੋਸ ਰਹੇ ਹਨ। ਅਕਾਲੀ ਦਲ (ਬਾਦਲ) ਪਾਰਟੀ ਖਾਸ ਕਰ ਕੇ ਬਿਕਰਮ ਸਿੰਘ ਮਜੀਠੀਆ ਆਪਣੇ ਸਿਆਸੀ ਫਾਇਦੇ ਲਈ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਸਿਆਸਤ ਕਰ ਰਹੇ ਹਨ।
ਕਿਹਾ, ਭਾਜਪਾ ਕਾਰਨ ਨਹੀਂ ਹੋ ਸਕੀ ਰਿਹਾਈ
ਕੰਗ ਨੇ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਲਈ 7 ਮੈਂਬਰੀ ਸਜ਼ਾ ਰੀਵਿਊ ਬੋਰਡ ਹੈ, ਜਿਸ ਵਿਚ ‘ਆਪ’ ਦੇ ਦਿੱਲੀ ਕੈਬਨਿਟ ਮੰਤਰੀ (ਜੇਲ੍ਹ ਮੰਤਰੀ) ਕੈਲਾਸ਼ ਗਹਿਲੋਤ ਮੈਂਬਰ ਹਨ ਅਤੇ 6 ਮੈਂਬਰ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸਬੰਧਤ ਹਨ। ਭਾਜਪਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੁਰਾਣੀ ਸਹਿਯੋਗੀ ਹੈ। ਕੰਗ ਨੇ ਕਿਹਾ ਕਿ ਪ੍ਰੋ. ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਸਿਰਫ਼ ‘ਆਪ’ ਨੇ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 8 ਸਾਲਾ ਮਾਸੂਮ ਨਾਲ ਦਰਿੰਦਗੀ! ਬੱਚੀ ਦੀ ਹਾਲਤ ਜਾਣ ਪੈਰਾਂ ਹੇਠੋਂ ਖਿਸਕ ਜਾਵੇਗੀ ਜ਼ਮੀਨ
ਕੰਗ ਨੇ ਕਿਹਾ ਕਿ ਭਾਜਪਾ ਨਾਲ ਸੂਬੇ ਅਤੇ ਕੇਂਦਰ ਵਿਚ ਸੱਤਾ ਵਿਚ ਹੋਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਸਿੱਖਾਂ ਜਾਂ ਬੰਦੀ ਸਿੰਘਾਂ ਲਈ ਕੁਝ ਵੀ ਨਹੀਂ ਕੀਤਾ। ਕੰਗ ਨੇ ਕਿਹਾ ਕਿ ਮਜੀਠੀਆ ਉਹੀ ਵਿਅਕਤੀ ਹੈ, ਜਿਸ ਨੇ ਪਹਿਲਾਂ ਕੁਝ ਲੋਕਾਂ ਨੂੰ ਖੁਸ਼ ਕਰਨ ਲਈ ਅੰਮ੍ਰਿਤਪਾਲ ਸਿੰਘ ਦੀ ਅਲੋਚਨਾ ਕੀਤੀ ਸੀ ਪਰ ਪੰਜਾਬ ਪੁਲਸ ਦੀ ਕਾਰਵਾਈ ਤੋਂ ਬਾਅਦ ਉਸ ਨੇ ਵਿਰੋਧੀ ਧੜੇ ਨੂੰ ਖੁਸ਼ ਕਰਨ ਲਈ ਅੰਮ੍ਰਿਤਪਾਲ ਦਾ ਸਾਥ ਦਿੱਤਾ। ਇਸ ਤੋਂ ਸਪੱਸ਼ਟ ਹੈ ਕਿ ਉਹ ਸਿਰਫ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।
ਕੰਗ ਨੇ ਚੁਣੌਤੀ ਦਿੱਤੀ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਇਹੀ ਸਵਾਲ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਪੁੱਛਣ ਦੀ ਹਿੰਮਤ ਕਰਨ ਕਿਉਂਕਿ ਉਹ ਬੰਦੀ ਸਿੰਘ ਦੀ ਰਿਹਾਈ ਨੂੰ ਰੋਕਣ ਵਾਲੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਵੱਲੋਂ ਚੋਣ ਕਮੇਟੀਆਂ ਦਾ ਗਠਨ; ਰਾਜਾ ਵੜਿੰਗ, ਸਿੱਧੂ ਤੇ ਚੰਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ
NEXT STORY