ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਆਗੂ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ 'ਤੇ ਵੱਡੇ ਦੋਸ਼ ਲਗਾਏ ਹਨ। ਪਵਨ ਕੁਮਾਰ ਟੀਨੂੰ ਨੇ ਉਨ੍ਹਾਂ 'ਤੇ ਨਾਜਾਇਜ਼ ਕਾਲੋਨੀ ਕੱਟਣ ਦਾ ਦੋਸ਼ ਲਗਾਇਆ ਹੈ, ਜਿਸ ਦੇ ਸਬੂਤ ਵੀ ਮੀਡੀਆ ਦੇ ਸਾਹਮਣੇ 'ਆਪ' ਆਗੂ ਵੱਲੋਂ ਵਿਖਾਏ ਗਏ ਹਨ।
ਪ੍ਰੈੱਸ ਕਾਨਫ਼ਰੰਸ ਦੌਰਾਨ ਪਵਨ ਟੀਨੂੰ ਨੇ ਸੁਰਿੰਦਰ ਕੌਰ ਅਤੇ ਉਨ੍ਹਾਂ ਦੇ ਬੇਟੇ 'ਤੇ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਦੱਸ ਕੇ ਉਸ 'ਤੇ ਨਾਜਾਇਜ਼ ਨਿਰਮਾਣ ਕਰਵਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਉਦੋਂ ਹੋਇਆ ਜਦੋਂ ਸੁਰਿੰਦਰ ਕੌਰ ਨਗਰ ਨਿਗਮ ਦੀ ਡਿਪਟੀ ਮੇਅਰ ਸੀ। ਉਨ੍ਹਾਂ ਨੇ ਦਿਓਲ ਕਾਲੋਨੀ ਪਹੁੰਚ ਕੇ ਇਕ ਪਲਾਟ ਵਿਖਾਉਂਦੇ ਹੋਏ ਦੋਸ਼ ਲਗਾਏ ਹਨ। ਪਵਨ ਕੁਮਾਰ ਟੀਨੂੰ ਨੇ ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਰਿੰਦਰ ਕੌਰ ਪੰਜ ਸਾਲ ਡਿਪਟੀ ਮੇਅਰ ਰਹੇ ਹਨ, ਇਸ ਦੌਰਾਨ ਉਹ ਲੋਕਾਂ ਵਿਚਾਲੇ ਤੋਂ ਗਾਇਬ ਰਹੇ। ਉਹ ਪੂਰੇ ਪੱਛਮੀ ਇਲਾਕੇ ਵਿਚ ਇਕ ਵੀ ਕੰਮ ਨਹੀਂ ਕਰਵਾ ਸਕੇ ਹਨ। ਉਨ੍ਹਾਂ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਰਿੰਦਰ ਕੌਰ ਨੇ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਆਪਣੇ ਪਰਿਵਾਰ ਦੀ ਸੇਵਾ ਕੀਤੀ ਹੈ। 100 ਮਰਲੇ ਤੋਂ ਵੱਧ ਜ਼ਮੀਨ ਨੂੰ ਇਕ ਨਿੱਜੀ ਕੰਪਨੀ ਨੇ ਕਮਰਸ਼ੀਅਲ ਕਰ ਦਿੱਤਾ ਪਰ ਡਿਪਟੀ ਮੇਅਰ ਰਹਿੰਦੇ ਹੋਏ ਸੁਰਿੰਦਰ ਕੌਰ ਦੇ ਬੇਟੇ ਨੇ ਆਪਣੇ ਅਹੁਦੇ ਦੀ ਗਲਤ ਵਰਤੋਂ ਕਰਦਿਆਂ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਡਿਪਟੀ ਮੇਅਰ ਰਹਿੰਦੇ ਹੋਏ ਸੁਰਿੰਦਰ ਕੌਰ ਨੇ ਭ੍ਰਿਸ਼ਟਾਚਾਰ ਕੀਤਾ ਹੈ।
ਇਹ ਵੀ ਪੜ੍ਹੋ- ਮਾਂ ਵੱਲੋਂ ਖਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਅੰਮ੍ਰਿਤਪਾਲ ਨੇ ਦਿੱਤੀ ਸਫ਼ਾਈ, ਪੋਸਟ ਸ਼ੇਅਰ ਕਰਕੇ ਆਖੀਆਂ ਵੱਡੀਆਂ ਗੱਲਾਂ
ਹੁਣ ਉਕਤ ਪਲਾਟ ਨੂੰ ਕੱਟ ਕੇ ਕਾਲੋਨੀ ਬਣਾ ਕੇ ਵੇਚਿਆ ਜਾ ਰਿਹਾ ਹੈ। ਇਹ ਪੂਰੀ ਤਰ੍ਹਾਂ ਨਾਲ ਗੈਰ-ਕਾਨੂੰਨੀ ਕੰਮ ਸੀ ਅਤੇ ਸਿਆਸੀ ਤਾਕਤ ਦੀ ਗਲਤ ਵਰਤੋਂ ਕੀਤੀ ਜਾ ਰਹੀ ਸੀ। ਮਾਮਲਾ ਇਥੇ ਹੀ ਨਹੀਂ ਰੁਕਿਆ, ਬਿਨ੍ਹਾਂ ਕਿਸੇ ਇਜਾਜ਼ਤ ਦੇ ਉਕਤ ਪਲਾਟ ਨੂੰ ਸਰਕਾਰੀ ਸੀਵਰ ਸਿਸਟਮ ਨਾਲ ਵੀ ਜੋੜ ਦਿੱਤਾ ਗਿਆ। ਪਵਨ ਟੀਨੂੰ ਨੇ ਪੂਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਮਾਮਲੇ ਵਿਚ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਪਵਨ ਟੀਨੂੰ ਦੇ ਨਾਲ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜੀ ਅਤੇ 'ਆਪ' ਨੇਤਾ ਗੁਰਚਰਨ ਸਿੰਘ ਚੰਨੀ ਮੌਜੂਦ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮੋਹਿੰਦਰ ਸਿੰਘ ਕੇ. ਪੀ. ਦੀ ਪਤਨੀ ਦਾ ਹੋਇਆ ਦਿਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ
NEXT STORY