ਤਰਨਤਾਰਨ/ਚੰਡੀਗੜ੍ਹ : ਤਰਨਤਾਰਨ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਨੇ ਵਿਰੋਧੀ ਧਿਰਾਂ ਨੂੰ ਚਿੱਤ ਕਰ ਦਿੱਤਾ ਹੈ ਅਤੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਉਣ ਵਾਲੀਆਂ ਚੁਣੌਤੀਆਂ ਵੀ ਇਸ ਜ਼ਿਮਨੀ ਚੋਣ 'ਚ ਪਾਰਟੀ ਦੇ ਸਾਹਮਣੇ ਆ ਗਈਆਂ ਹਨ। ਇਸ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਦਾ ਦੂਜੇ ਨੰਬਰ 'ਤੇ ਆਉਣਾ ਆਮ ਆਦਮੀ ਪਾਰਟੀ ਨੂੰ ਚੰਕੌਨਾ ਕਰਨ ਵਾਲਾ ਹੈ। ਫਿਲਹਾਲ ਇਸ ਜ਼ਿਮਨੀ ਚੋਣ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ। ਜਿੱਥੇ ਅਕਾਲੀ ਦਲ ਦਾ ਪੰਜਾਬ 'ਚ ਕੋਈ ਆਧਾਰ ਨਹੀਂ ਰਿਹਾ ਸੀ, ਉੱਥੇ ਹੀ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੇ ਦੂਜੇ ਨੰਬਰ 'ਤੇ ਆ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਇਨ੍ਹਾਂ ਚੋਣਾਂ ਦੌਰਾਨ ਪੰਜਾਬ 'ਚ ਕੰਮ ਬੈਕ ਦਾ ਅਲਾਰਮ ਵਜਾ ਦਿੱਤਾ ਹੈ। ਉੱਥੇ ਹੀ ਜੇਕਰ ਵਾਰਿਸ ਪੰਜਾਬ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਤੀਜੇ ਨੰਬਰ 'ਤੇ ਰਹੀ ਹੈ। ਕਾਂਗਰਸ ਪਾਰਟੀ ਨੂੰ ਲੈ ਕੇ ਸਭ ਤੋਂ ਵੱਡੀ ਗੱਲ ਜਿਹੜੀ ਸਾਹਮਣੇ ਆਈ ਹੈ, ਉਸ ਨੇ ਸਿਆਸੀ ਮਾਹਿਰਾਂ ਨੂੰ ਸੋਚਣੇ ਪਾ ਦਿੱਤਾ ਹੈ। ਅਕਾਲੀ ਦਲ 2 ਹੋਣ ਦੇ ਬਾਵਜੂਦ ਵੀ ਕਾਂਗਰਸ ਚੌਥੇ ਨੰਬਰ 'ਤੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
'ਆਪ' ਦੀ ਜਿੱਤ ਦਾ ਕਾਰਨ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਸਿਰਫ ਇਕ ਸਾਲ ਦਾ ਸਮਾਂ ਰਹਿ ਗਿਆ ਹੈ। ਪਾਰਟੀ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਿਕਾਸ ਕਾਰਜ ਹੁਣ ਤੱਕ ਕੀਤੇ ਗਏ ਹਨ ਅਤੇ ਲੋਕ ਹੁਣ ਵਿਰੋਧੀ ਪਾਰਟੀ ਨੂੰ ਚੁਣ ਕੇ ਆਪਣੇ ਵਿਕਾਸ ਕਾਰਜਾਂ ਨੂੰ ਰੋਕਣਾ ਨਹੀਂ ਚਾਹੁੰਦੇ। ਇਸ ਤੋਂ ਇਲਾਵਾ ਪਾਰਟੀ ਨੇ 3 ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾ ਕੇ ਸਿਆਸੀ ਦਾਅ ਖੇਡਿਆ ਹੈ। ਅਕਾਲੀ ਦਲ ਦੋਫਾੜ ਹੋਣ ਦਾ ਫ਼ਾਇਦਾ ਵੀ ਪਾਰਟੀ ਨੂੰ ਮਿਲਦਾ ਦਿਖਿਆ ਹੈ। ਆਮ ਆਦਮੀ ਪਾਰਟੀ ਲਈ ਇਹ ਜਿੱਤ ਬੇਹੱਦ ਖਾਸ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਸ਼ਰਾਬ ਦੇ ਠੇਕੇ ਰਹਿਣਗੇ ਬੰਦ! ਪੜ੍ਹੋ ਕਿਉਂ ਜਾਰੀ ਕੀਤੇ ਗਏ ਹੁਕਮ
ਅਕਾਲੀ ਦਲ ਦਾ ਦੂਜੇ ਨੰਬਰ 'ਤੇ ਆਉਣਾ ਚੰਗੇ ਸੰਕੇਤ
ਅਕਾਲੀ ਦਲ ਪੰਜਾਬ 'ਚ ਪੂਰੇ ਹਾਸ਼ੀਏ 'ਤੇ ਚੱਲ ਰਿਹਾ ਸੀ ਪਰ ਇਸ ਜ਼ਿਮਨੀ ਚੋਣ ਦੌਰਾਨ ਪਾਰਟੀ ਦੂਜੇ ਨੰਬਰ 'ਤੇ ਰਹੀ ਹੈ, ਜੋ ਪਾਰਟੀ ਲਈ ਇਕ ਚੰਗਾ ਸੰਕੇਤ ਹੈ। ਇਸ ਤੋਂ ਇਲਾਵਾ ਹੜ੍ਹਾਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਪੰਜਾਬੀਆਂ ਦੀ ਮਦਦ ਕਰਨਾ ਵੀ ਕਿਤੇ ਨਾ ਕਿਤੇ ਅਕਾਲੀ ਦਲ ਨੂੰ ਫ਼ਾਇਦਾ ਪਹੁੰਚਾ ਗਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਲੋਕ ਵੀ ਇਹ ਸਮਝ ਚੁੱਕੇ ਹਨ ਕਿ ਸਿਆਸਤ 'ਚ ਖੇਤਰੀ ਪਾਰਟੀ ਦਾ ਹੋਣਾ ਬੇਹੱਦ ਜ਼ਰੂਰੀ ਹੈ, ਜਿਸ ਕਾਰਨ ਅਕਾਲੀ ਦਲ ਨੂੰ ਵੱਡਾ ਲਾਭ ਮਿਲਿਆ ਅਤੇ ਇਸ ਚੋਣ ਦੌਰਾਨ ਪਾਰਟੀ ਨੇ ਕਮ ਬੈਕ ਕੀਤਾ ਹੈ।
ਕਾਂਗਰਸ ਦੀ ਹਾਰ ਦਾ ਮੁੱਖ ਕਾਰਨ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਕਾਂਗਰਸ ਦੀ ਹਾਰ ਦੇ ਮੁੱਖ ਕਾਰਨ ਵਜੋਂ ਮੰਨਿਆ ਜਾ ਰਿਹਾ ਹੈ। ਇਸ ਦਾ ਕਾਰਨ ਹੈ ਰਾਜਾ ਵੜਿੰਗ ਦਾ ਬੜਬੋਲਾ ਸੁਭਾਅ। ਤਰਨਤਾਰਨ 'ਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਦੀ ਬਿਆਨਬਾਜ਼ੀ ਨੇ ਪਾਰਟੀ ਲਈ ਸਮੱਸਿਆ ਖੜ੍ਹੀ ਕੀਤੀ। ਉਨ੍ਹਾਂ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵ. ਬੂਟਾ ਸਿੰਘ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਅਤੇ ਇਸ ਤੋਂ ਇਲਾਵਾ 2 ਸਿੱਖ ਬੱਚਿਆਂ ਦੇ ਜੂੜਿਆਂ ਨਾਲ ਛੇੜਖਾਨੀ ਕਰਕੇ ਵਿਅੰਗ ਕੱਸਿਆ, ਜਿਸ ਤੋਂ ਬਾਅਦ ਲੋਕਾਂ ਨੂੰ ਇਸ ਗੱਲ ਚੰਗੀ ਨਹੀਂ ਲੱਗੀ, ਜਿਸ ਦਾ ਨਤੀਜਾ ਇਸ ਚੋਣ ਦੌਰਾਨ ਪਾਰਟੀ ਨੂੰ ਭੁਗਤਣਾ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
NEXT STORY